India

ਭਾਰਤ ਦਾ ਕੇਂਦਰੀ 2022-23 ਬਜਟ: ਦੇਸ਼ ਵਿੱਚ ਬਣੇਗੀ ਡਿਜੀਟਲ ਯੂਨੀਵਰਸਿਟੀ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ ‘ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਸਰਕਾਰ ਕੋਵਿਡ-19 ਮਹਾਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਰਸਮੀ ਸਿੱਖਿਆ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਕੂਲੀ ਬੱਚਿਆਂ ਨੂੰ ਪੂਰਕ ਸਿੱਖਿਆ ਪ੍ਰਦਾਨ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਸ ਦੇ ਲਈ ‘ਵਨ ਕਲਾਸ-ਵਨ ਟੀਵੀ ਚੈਨਲ’ ਦੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਜੇਕਰ ਇਨਕਮ ਟੈਕਸ ਰਿਟਰਨ ਵਿੱਚ ਕੋਈ ਗੜਬੜ ਹੈ ਤਾਂ ਇਸ ਨੂੰ 2 ਸਾਲਾਂ ਤੱਕ ਠੀਕ ਕਰ ਦੀ ਤਜਵੀਜ਼।

ਸੀਤਾਰਮਨ ਵੱਲੋਂ ਬਜਟ ਵਿੱਚ ਕੀਤੇ ਅਹਿਮ ਐਲਾਨ:

  • ਦੇਸ਼ ਦੇ 75 ਜ਼ਿਲ੍ਹਿਆਂ ਵਿੱਚ 75 ਡਿਜੀਟਲ ਬੈਂਕਿੰਗ ਯੂਨਿਟ ਸ਼ੁਰੂ ਕੀਤੇ ਜਾਣਗੇ।
  • ਗੰਗਾ ਦੇ ਨਾਲ-ਨਾਲ 5 ਕਿਲੋਮੀਟਰ ਦੇ ਘੇਰੇ ਵਿਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
  • ਹਾਈਵੇ ਦੇ ਵਿਸਥਾਰ ‘ਤੇ 20 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।
  • ਕਿਸਾਨਾਂ ਦੀ ਆਮਦਨ ਵਧਾਉਣ ਲਈ ਪੀਪੀਪੀ ਮੋਡ ਵਿੱਚ ਸਕੀਮ ਸ਼ੁਰੂ ਕੀਤੀ ਜਾਵੇਗੀ।
  • ਹੁਣ ਹਰ ਤਰ੍ਹਾਂ ਦੇ ਪੂੰਜੀ ਲਾਭ ‘ਤੇ 15 ਫੀ਼ਸਦ ਟੈਕਸ
  • ਸਹਿਕਾਰੀ ਅਦਾਰਿਆਂ ਦੇ ਟੈਕਸ ਘਟਾ ਕੇ 15 ਫੀਸਦੀ ਕਰ ਦਿੱਤੇ।
  • 1.5 ਲੱਖ ਡਾਕਘਰਾਂ ਵਿੱਚ ਕੋਰ ਬੈਂਕਿੰਗ ਸੇਵਾਵਾਂ ਉਪਲਬਧ ਹੋਣਗੀਆਂ ਭਵਿੱਖ ਦੀ ਤਕਨੀਕ ਅਤੇ ਚਿਪਸ ਦੀ ਵਰਤੋਂ ਕਰਕੇ ਬਣੇ ਈ-ਪਾਸਪੋਰਟ ਜਾਰੀ ਕੀਤੇ ਜਾਣਗੇ।
  • ਜ਼ਮੀਨ ਲਈ ‘ਵਨ ਨੇਸ਼ਨ, ਵਨ ਰਜਿਸਟ੍ਰੇਸ਼ਨ’ ਹੋਵੇਗੀ।
  • ਤਿੰਨ ਸਾਲਾਂ ਵਿੱਚ ਸ਼ੁਰੂ ਹੋਣਗੀਆਂ 400 ‘ਵੰਦੇ ਭਾਰਤ’ ਟਰੇਨਾਂ। 80 ਲੱਖ ਨਵੇਂ ਸਸਤੇ ਘਰ ਦਿੱਤੇ ਜਾਣਗੇ।
  • ਡਰੋਨ ਤਕਨਾਲੋਜੀ ‘ਤੇ ਸਟਾਰਟ-ਅੱਪਸ ਲਈ ਡਰੋਨ ਸ਼ਕਤੀ’ ਪ੍ਰੋਗਰਾਮ।
  • 3.8 ਕਰੋੜ ਘਰਾਂ ਵਿੱਚ ਨਲਕੇ ਦੇ ਪਾਣੀ ਲਈ 60,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਬਜਟ ਲੋਕ ਪੱਖੀ, ਰੁਜ਼ਗਾਰ ਮੁਖੀ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਵਾਲਾ – ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹ ਹੈ ਕਿ ਲੋਕ ਸਭਾ ਵਿੱਚ ਪੇਸ਼ ਕੀਤਾ ਬਜਟ ਵਧੇਰੇ ਨਿਵੇਸ਼, ਵਧੇਰੇ ਬੁਨਿਆਦੀ ਢਾਂਚੇ ਅਤੇ ਵਧੇਰੇ ਰੁਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਹੈ। ਇਸ ਬਜਟ ਵਿੱਚ ਖੇਤੀ ਨੂੰ ਲਾਹੇਵੰਦ ਬਣਾਉਣ ਦੀ ਵਿਵਸਥਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਬਜਟ ਨੂੰ ਲੋਕ ਪੱਖੀ ਅਤੇ ਪ੍ਰਗਤੀਸ਼ੀਲ ਕਰਾਰ ਦਿੱਤਾ।

ਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ – ਕਾਂਗਰਸ

ਕੇਂਦਰ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇਸ਼ ਦੇ ਤਨਖਾਹਦਾਰ ਵਰਗ ਅਤੇ ਮੱਧ ਵਰਗ ਨੂੰ ਰਾਹਤ ਨਾ ਦੇ ਕੇ ਉਨ੍ਹਾਂ ਨਾਲ ‘ਧੋਖਾ’ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, ‘ਭਾਰਤ ਦਾ ਤਨਖਾਹਦਾਰ ਵਰਗ ਅਤੇ ਮੱਧ ਵਰਗ ਮਹਾਮਾਰੀ ਦੇ ਇਸ ਦੌਰ ਵਿੱਚ ਤਨਖਾਹਾਂ ਵਿੱਚ ਹਰ ਪਾਸਿਓਂ ਕਟੌਤੀ ਅਤੇ ਮਹਿੰਗਾਈ ਵਿੱਚ ਰਾਹਤ ਦੀ ਉਮੀਦ ਕਰ ਰਿਹਾ ਸੀ। ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਸਿੱਧੇ ਟੈਕਸ ਨਾਲ ਸਬੰਧਤ ਕਦਮਾਂ ਨਾਲ ਇਨ੍ਹਾਂ ਵਰਗਾਂ ਨੂੰ ਇੱਕ ਵਾਰ ਫਿਰ ਨਿਰਾਸ਼ ਕੀਤਾ ਹੈ।’ ਉਨ੍ਹਾਂ ਦੋਸ਼ ਲਾਇਆ ਕਿ ਇਹ ਤਨਖਾਹਦਾਰ ਵਰਗ ਅਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਹੈ। ਸੁਰਜੇਵਾਲਾ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ‘ਕ੍ਰਿਪਟੋ ਕਰੰਸੀ’ ਤੋਂ ਹੋਣ ਵਾਲੀ ਆਮਦਨ ‘ਤੇ ਟੈਕਸ ਲਗਾ ਕੇ ਬਿੱਲ ਲਿਆਏ ਬਿਨਾਂ ‘ਕ੍ਰਿਪਟੋ ਕਰੰਸੀ’ ਨੂੰ ਕਾਨੂੰਨੀ ਰੂਪ ਦਿੱਤਾ ਹੈ?ਕੇਂਦਰ ਵੱਲੋਂ ਪੇਸ਼ ਬਜਟ ਦੀ ਵਿਰੋਧੀ ਧਿਰਾਂ ਨੇ ਆਲੋਚਨਾ ਕੀਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਮੋਦੀ ਸਰਕਾਰ ਦੇ ਬਜਟ ‘ਚ ਕੁਝ ਵੀ ਨਹੀਂ ਹੈ। ਮੱਧ ਵਰਗ, ਤਨਖਾਹਦਾਰ ਵਰਗ, ਗਰੀਬ ਅਤੇ ਸਾਧਨ ਵਿਹੂਣੇ ਵਰਗਾਂ, ਨੌਜਵਾਨਾਂ, ਕਿਸਾਨਾਂ ਲਈ ਕੁਝ ਨਹੀਂ ਹੈ।’ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਟਵੀਟ ਕੀਤਾ, ‘ਬਜਟ ਕਿਸ ਲਈ ਹੈ? ਸਭ ਤੋਂ ਅਮੀਰ 10 ਫੀਸਦੀ ਭਾਰਤੀਆਂ ਕੋਲ ਦੇਸ਼ ਦੀ ਕੁੱਲ ਦੌਲਤ ਦਾ 75 ਫੀਸਦੀ ਹਿੱਸਾ ਹੈ। ਹੇਠਲੇ 60 ਫੀਸਦੀ ਲੋਕਾਂ ਕੋਲ ਸਿਰਫ ਪੰਜ ਫੀਸਦੀ ਸੰਪਤੀ ਹੈ। ਮਹਾਮਾਰੀ ਦੌਰਾਨ ਸਭ ਤੋਂ ਵੱਧ ਮੁਨਾਫਾ ਕਮਾਉਣ ਵਾਲਿਆਂ ‘ਤੇ ਜ਼ਿਆਦਾ ਟੈਕਸ ਕਿਉਂ ਨਹੀਂ ਲਗਾਇਆ ਗਿਆ?’ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਟਵੀਟ ਕੀਤਾ, ‘ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬਜਟ ‘ਚ ਕੁਝ ਨਹੀਂ ਹੈ।’

Related posts

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲ ਕਰਕੇ ਤਣਾਅ ਘਟਾਉਣ ਦੀ ਅਪੀਲ !

admin

ਕੀ ਈਰਾਨ ਵਿੱਚ ਸ਼ਾਸਨ ਬਦਲਣ ਨਾਲ ਸਥਿਤੀ ਸੁਧਰ ਜਾਵੇਗੀ: ਡਾ. ਫਾਰੂਕ ਅਬਦੁੱਲਾ

admin

ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ‘ਤੇ ਵਾਰ-ਵਾਰ ਲਾਪਰਵਾਹੀ ਦਾ ਦੋਸ਼ !

admin