India

ਡੇਰਾ ਬਿਆਸ ਦੇ ਮੁਖੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ‘ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ. ਏ. ਪੀ. ਗਰਾਊਂਡ ‘ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

Related posts

ਇਹ ਚੋਣਾਂ ਉਨ੍ਹਾਂ ਨੂੰ ਸਜ਼ਾ ਦੇਵੇਗਾ ਜੋ ਸੰਵਿਧਾਨ ਦੇ ਖ਼ਿਲਾਫ਼ ਹਨ : ਮੋਦੀ

Bunty

ਲਸ਼ਕਰ-ਏ-ਤੋਇਬਾ ਨੇ ਅੰਬਾਲਾ ਰੇਲਵੇ ਪੁਲਸ ਨੂੰ ਭੇਜੀ ਧਮਕੀ ਭਰੀ ਚਿੱਠੀ, ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਧਮਕੀ

Bunty

ਕੋਲਕਾਤਾ ਪੁਲਿਸ ਨੇ ਨੂਪੁਰ ਸ਼ਰਮਾ ਖ਼ਿਲਾਫ਼ ਲੁੱਕ ਆਊਟ ਨੋਟਿਸ ਕੀਤਾ ਹੈ ਜਾਰੀ

Bunty