Punjab

ਗ੍ਰਹਿ ਮੰਤਰੀ ਨਾਲ ਸਿੱਖ ਮੁੱਦਿਆਂ ਉਪਰ ਗੰਭੀਰ ਚਰਚਾ ਹੋਈ – ਸਿੰਘ ਸਾਹਿਬ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਵਿਚ ਕੀ ਗੱਲਬਾਤ ਹੋਈ, ਇਸ ਦੇ ਵੇਰਵੇ ਜਨਤਕ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ”ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਜੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ।

ਤਕਰੀਬਨ ਇਕ ਘੰਟੇ ਦੀ ਗੱਲਬਾਤ ਦੌਰਾਨ ਇਹਨਾ ਮਸਲਿਆਂ ਤੇ ਚਰਚਾ ਕੀਤੀ ਗਈ।ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਗਿਆਨ ਗੋਦੜੀ, ਡਾਂਗ ਮਾਰਗ, ਮੰਗੂ ਮੱਠ, ਕਸ਼ਮੀਰ ਸ਼ਿਲਾਂਗ ਦੇ ਸਿੱਖਾਂ ਮਸਲੇ, ਸ੍ਰੋਮਣੀ ਕਮੇਟੀ ਵਲੋ ਐਕਟ 87 ਦੇ ਗੁਰਦੁਆਰਾ ਨੂੰ ਐਕਟ 85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕਰਨਾ, ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ, ਗੁੰਮਰਾਹ ਕਰਕੇ ਸਿਖਾਂ ਦਾ ਧਰਮ ਪਰਿਵਰਤਨ ਕਰਨ ਦਾ ਮਸਲਾ, ਅਰਧ ਸੈਨਿਕ ਬਲਾਂ ਵਿਚ ਗ੍ਰੰਥੀ ਸਿੰਘ ਦੀ ਭਰਤੀ, ਆਦਿ ਮਸਲੇ। ਤੇ ਸਭ ਤੋ ਖਾਸ 1947 ਤੋ ਕੇਂਦਰ ਦੀ ਕਾਂਗਰਸ ਸਰਕਾਰ ਸਰਕਾਰ ਵਲੋ ਸਿੱਖਾਂ ਨਾਲ ਕੀਤੀ ਬੇ-ਵਿਸ਼ਵਾਸੀ ਜਿਸ ਕਾਰਨ ਪੰਜਾਬ ਦੀ ਧਰਤੀ ਤੇ ਲੱਖਾਂ ਕਤਲ ਤੇ ਵਹਿਸ਼ੀ ਜੁਲਮਾਂ ਦੀ ਝੁੱਲੀ ਹਨੇਰੀ, ਦਿੱਲੀ ਆਦਿਕ ਸਥਾਨਾਂ ਤੇ ਕਾਂਗਰਸ ਵਲੋ ਕੀਤੀ ਸਿੱਖ ਨਸਲਕੁਸ਼ੀ ਬਾਰੇ ਖੁੱਲ ਕੇ ਚਰਚਾ ਕੀਤੀ ਗਈ।”

Related posts

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨਾਲ ਮੀਟਿੰਗ !

admin

ਮੁੱਖ-ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

admin

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

admin