International

ਕੋਵਿਡ-19 ਖਿਲਾਫ਼ ਪ੍ਰਦਰਸ਼ਨਾਂ ਨੂੰ ਰੋਕਣ ਲਈ ਕੈਨੇਡਾ ਵਿੱਚ ਐਮਰਜੈਂਸੀ ਲਾਗੂ

ਓਟਾਵਾ – ਕੋਵਿਡ ਸ਼ਾਸਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ ਕੈਨੇਡਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਕੈਨੇਡਾ ‘ਚ ਕੋਵਿਡ ਪਾਬੰਦੀਆਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਟਰੱਕਾਂ ਤੇ ਦੂਸਰੇ ਸੈੰਕੜੇ ਵਾਹਨਾਂ ਨੂੰ ਲੈ ਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਇਸ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਟਰੱਕ ਡਰਾਈਵਰਾਂ ਤੇ ਹੋਰ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਐਮਰਜੈਂਸੀ ਲਗਾਈ ਜਾ ਰਹੀ ਹੈ। ਪੀਐੱਮ ਨੇ ਕਿਹਾ ਕਿ ਪ੍ਰਦਰਨਸ਼ਕਾਰੀਆਂ ਨੇ ਓਟਾਵਾ ਦੀ ਵਿਵਸਥਾ ਨੂੰ ਖਰਾਬ ਕਰ ਦਿੱਤਾ ਹੈ। ਦੇਸ਼ ਦੇ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਕੈਨੇਡਾ ਦੇ ਸੂਬਿਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਦੇਸ਼ ਨੂੰ ਸੰਬੋਧਨ ਕਰਨ ਦੀ ਯੋਜਨਾ ਬਣਾਈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਹਾਲਾਤ ਨੂੰ ਖ਼ਤਮ ਕਰਨ ਲਈ ਐਮਰਜੈਂਸੀ ਲਾਗੂ ਕਰ ਰਹੇ ਹਨ। ਹਾਲਾਂਕਿ ਇਹ ਕਾਫੀ ਮੁਸ਼ਕਲ ਸਮਾਂ ਹੈ। ਅਜਿਹਾ ਕਾਫੀ ਮੁਸ਼ਕਲ ਦੌਰ ‘ਚ ਹੀ ਕੀਤਾ ਜਾਂਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀ ਇਕੌਨਮੀ ਦੇ ਨਾਲ ਜਨਤਾ ਦੀ ਸੁਰੱਖਿਆ ‘ਤੇ ਵੀ ਬਣ ਆਈ ਹੈ। ਅਜਿਹੇ ਵਿਚ ਅਸੀਂ ਹੋਰ ਜੋਖ਼ਮ ਵਾਲੀਆਂ ਗਤੀਵਿਧੀਆਂ ਨੂੰ ਵਧਣ ਨਹੀਂ ਦੇ ਸਕਦੇ।

ਕੈਨੇਡਾ ਵਿੱਚ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਬਣਾਉਣ ਲਈ ਸ਼ੁਰੂ ਹੋਇਆ ਪ੍ਰਦਰਸ਼ਨ ਇੱਕ ਵੱਡਾ ਸੰਕਟ ਬਣ ਗਿਆ ਹੈ। ਕੈਨੇਡਾ ਸਰਕਾਰ ਨੇ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕਰ ਦਿੱਤਾ ਸੀ। ਇਸ ਨੂੰ ਲੈ ਕੇ ਉੱਥੇ ਵਿਰੋਧ ਖੜ੍ਹਾ ਹੋ ਗਿਆ। ਲੋਕ ਸੜਕਾਂ ‘ਤੇ ਆ ਗਏ। ਲਿਹਾਜ਼ਾ ਪ੍ਰਦਰਸ਼ਨਕਾਰੀ ਰੋਲਿੰਗ ਤੇ ਟਰੂਡੋ ਦੀ ਲਿਬਰਲ ਸਰਕਾਰ ਦੀ ਨਿੰਦਾ ਕਰ ਰਹੇ ਹਨ। ਕੋਵਿਡ-19 ਨਾਲ ਜੁੜੀਆਂ ਪਾਬੰਦੀਆਂ ਖਿਲਾਫ ਕੈਨੇਡਾ ‘ਚ ਪ੍ਰਦਰਸ਼ਨ ਹੋ ਰਹੇ ਹਨ। ਕੈਨੇਡਾ ਦੀ ਰਾਜਧਾਨੀ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਜਾਰੀ ਹਨ। ਰਾਜਧਾਨੀ ਓਟਾਵਾ ਦੇ ਕਈ ਇਲਾਕੇ ਜਾਮ ਕਰ ਦਿੱਤੇ ਗਏ ਹਨ। ਓਟਾਵਾ ਵਿੱਚ 50 ਹਜ਼ਾਰ ਤੋਂ ਵੱਧ ਟਰੱਕ ਡਰਾਈਵਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀ ਅਮਰੀਕਾ-ਕੈਨੇਡਾ ਸਰਹੱਦ ‘ਤੇ ਸਭ ਤੋਂ ਵਿਅਸਤ ਪੁਲ ਅੰਬੈਸਡਰ ਬ੍ਰਿਜ ‘ਤੇ ਵੀ ਇਕੱਠੇ ਹੋਏ, ਪਰ ਕਰੀਬ ਇੱਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਇਹ ਪੁਲ ਮੁੜ ਖੋਲ੍ਹਿਆ ਗਿਆ। ਬ੍ਰਿਜ ਦੇ ਮਾਲਕ ਡੇਟਰੋਇਟ ਇੰਟਰਨੈਸ਼ਨਲ ਬ੍ਰਿਜ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ, “ਅੰਬੈਸਡਰ ਬ੍ਰਿਜ ਹੁਣ ਪੂਰੀ ਤਰ੍ਹਾਂ ਖੋਲ੍ਹਿਆ ਗਿਆ ਹੈ, ਜਿਸ ਨਾਲ ਇੱਕ ਵਾਰ ਫਿਰ ਕੈਨੇਡੀਅਨ ਅਤੇ ਯੂਐਸ ਅਰਥਵਿਵਸਥਾਵਾਂ ਵਿਚਕਾਰ ਵਪਾਰਕ ਸਮਾਨ ਦੇ ਮੁਫਤ ਪ੍ਰਵਾਹ ਦੀ ਇਜਾਜ਼ਤ ਦਿੱਤੀ ਗਈ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਨੁਸਾਰ ਉਨ੍ਹਾਂ ਕੈਨੇਡਾ ਦੇ ਇਤਿਹਾਸ ‘ਚ ਪਹਿਲੀ ਵਾਰ ਐਮਰਜੈਂਸੀ ਐਕਟ ਲਾਗੂ ਕੀਤਾ ਹੈ ਤਾਂ ਜੋ ਸੰਘੀ ਸਰਕਾਰ ਨੂੰ ਕੋਰੋਨਾ ਮਹਾਮਾਰੀ ਪਾਬੰਦੀਆਂ ਖਿਲਾਫ਼ ਅੜਿੱਕਿਆਂ ਤੇ ਵਿਰੋਧਾਂ ਨੂੰ ਸੰਭਾਲਣ ਲਈ ਵਾਧੂ ਤਾਕਤਾਂ ਦਿੱਤੀਆਂ ਜਾ ਸਕਣ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin