International

ਰੂਸ ਵਲੋਂ ਅੱਜ ਯੂਕਰੇਨ ਉਪਰ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹਮਲਾ !

ਵਾਸ਼ਿੰਗਟਨ – ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਨੇ ਸੋਮਵਾਰ ਨੂੰ ਯੂਕ੍ਰੇਨ ਵਿੱਚ ਸੰਭਾਵਿਤ ਰੂਸੀ ਹਮਲੇ ਦੇ ਮੱਦੇਨਜ਼ਰ ਉੱਥੇ ਰਹਿ ਰਹੇ ਆਪਣੇ ਸਟਾਫ ਨੂੰ ਅਸਥਾਈ ਤੌਰ ‘ਤੇ ਤਬਦੀਲ ਕਰ ਦਿੱਤਾ ਹੈ। ਹਾਲਾਂਕਿ, ਦੋਵਾਂ ਸੰਸਥਾਵਾਂ ਨੇ ਕਿਹਾ ਹੈ ਕਿ ਯੂਕ੍ਰੇਨ ਲਈ ਉਨ੍ਹਾਂ ਦਾ ਸਮਰਥਨ ਜਾਰੀ ਰਹੇਗਾ। ਦੂਜੇ ਪਾਸੇ ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ, “16 ਫਰਵਰੀ ਯੂਕ੍ਰੇਨ ਵਲੋਂ ਰੂਸ ਤੇ ਹਮਲੇ ਦਾ ਦਿਨ ਹੋਵੇਗਾ। ਜ਼ੇਲੇਂਸਕੀ ਨੇ ਆਪਣੀ ਪੋਸਟ ‘ਚ ਇਹ ਵੀ ਕਿਹਾ ਕਿ ਉਹ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੇ ਹਨ।

ਵਿਸ਼ਵ ਬੈਂਕ ਨੇ ਜਾਰੀ ਆਪਣੇ ਅੰਦਰੂਨੀ ਜਾਣਕਾਰੀ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਯੂਕ੍ਰੇਨ ਵਿੱਚ ਆਪਣੇ ਸਟਾਫ ਮਿਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਰਹੱਦ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਜਿੱਥੇ ਰੂਸੀ ਸੁਰੱਖਿਆ ਨੂੰ ਤਾਇਨਾਤ ਕੀਤਾ ਗਿਆ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ, “ਇਸਦੇ ਸਟਾਫ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਵਿਸ਼ਵ ਬੈਂਕ ਸਮੂਹ ਲਈ ਇੱਕ ਪ੍ਰਮੁੱਖ ਤਰਜੀਹ ਹੈ। ਪਰ ਇਹ ਨਹੀਂ ਦੱਸਿਆ ਗਿਆ ਕਿ ਕਿੱਥੇ ਅਤੇ ਕਿੰਨੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਆਈਐਮਐਫ ਨੇ ਵੀ ਅਸਥਾਈ ਤੌਰ ‘ਤੇ ਯੂਕ੍ਰੇਨ ਵਿੱਚ ਆਪਣੇ ਪ੍ਰਤੀਨਿਧੀ ਵਹਿਰਾਮ ਸਟੈਪਨਯਾਨ ਦਾ ਤਬਾਦਲਾ ਕਰ ਦਿੱਤਾ ਹੈ।

ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਸ ਨੇ ਯੂਕਰੇਨ ’ਚ ਆਪਣੇ ਦੂਤਾਵਾਸ ਦਾ ਕੰਮ ਬੰਦ ਕਰ ਦਿੱਤਾ ਹੈ। ਵਰਤਮਾਨ ’ਚ ਆਸਟ੍ਰੇਲੀਆ ਨੇ ਆਪਣੇ ਡਿਪਲੋਮੈਟਾਂ ਨੂੰ ਲਵੀਵ ’ਚ ਅਸਥਾਈ ਦਫ਼ਤਰ ’ਚ ਤਬਦੀਲ ਕਰ ਦਿੱਤਾ ਹੈ। ਆਸਟ੍ਰੇਲੀਆ ਨੇ ਆਪਣੇ ਦੂਤਘਰ ਦੇ ਕਰਮਚਾਰੀਆਂ ਨੂੰ ਉਥੋਂ ਚਲੇ ਜਾਣ ਤੇ ਲਵੀਵ ਪਹੁੰਚਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਪਹਿਲਾਂ ਹੀ ਕੀਵ ਸਥਿਤ ਆਪਣੇ ਦੂਤਾਵਾਸ ਨੂੰ ਸਥਾਈ ਤੌਰ ’ਤੇ ਬੰਦ ਕਰਨ ਦਾ ਹੁਕਮ ਦੇ ਚੁੱਕਾ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਵੀ ਯੂਕਰੇਨ ’ਚ ਆਪਣਾ ਦੂਤਾਵਾਸ ਮੁਅੱਤਲ ਕਰ ਦਿੱਤਾ ਸੀ। ਕੈਨੇਡਾ ਨੇ ਜੰਗ ਦੇ ਖ਼ਤਰੇ ਦੇ ਮੱਦੇਨਜ਼ਰ ਲਵੀਵ ’ਚ ਇੱਕ ਅਸਥਾਈ ਦਫ਼ਤਰ ਸਥਾਪਤ ਕਰਨ ਲਈ ਕਿਹਾ ਹੈ। ਅਮਰੀਕਾ ਪਹਿਲਾਂ ਹੀ ਯੂਕਰੇਨ ਤੋਂ ਆਪਣੇ ਦੂਤਘਰ ਦੇ ਜ਼ਿਆਦਾਤਰ ਕਰਮਚਾਰੀਆਂ ਤੇ ਨਾਗਰਿਕਾਂ ਨੂੰ ਵਾਪਸ ਬੁਲਾ ਚੁੱਕਾ ਹੈ।

ਅਮਰੀਕਾ ਆਪਣੇ ਨਾਗਰਿਕਾਂ ਨੂੰ ਵਾਰ-ਵਾਰ ਅਪੀਲ ਕਰ ਰਿਹਾ ਹੈ ਕਿ ਉਹ ਯੂਕਰੇਨ ਤੋਂ ਵਾਪਸ ਆ ਜਾਣ। ਅਮਰੀਕਾ ਨੇ ਆਪਣੇ ਕੁਝ ਕਰਮਚਾਰੀਆਂ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਲਵੀਵ ਸ਼ਹਿਰ ’ਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਬ੍ਰਿਟੇਨ ਨੇ ਇਹ ਵੀ ਕਿਹਾ ਹੈ ਕਿ ਰੂਸ ਕਿਸੇ ਵੀ ਸਮੇਂ ਯੂਕਰੇਨ ’ਤੇ ਹਮਲਾ ਕਰ ਸਕਦਾ ਹੈ। ਇਸ ਦੇ ਨਾਲ ਹੀ ਰੂਸ ਦਾ ਕਹਿਣਾ ਹੈ ਕਿ ਉਸ ਦਾ ਯੂਕਰੇਨ ’ਤੇ ਹਮਲਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਹਾਲਾਂਕਿ ਯੂਕਰੇਨ ਹਰ ਪਾਸਿਓਂ ਰੂਸ ਨਾਲ ਘਿਰਿਆ ਹੋਇਆ ਹੈ। ਇਸ ਦੇ ਸੈਨਿਕ ਬੇਲਾਰੂਸ, ਕ੍ਰੀਮੀਆ ਸਮੇਤ ਜਾਰਜੀਆ ’ਚ ਤਾਇਨਾਤ ਹਨ। ਅਮਰੀਕਾ ਨੇ ਆਪਣੇ ਯੂਕ੍ਰੇਨੀ ਦੂਤਘਰ ਨੂੰ ਰਾਜਧਾਨੀ ਕੀਵ ਤੋਂ ਪੱਛਮੀ ਸ਼ਹਿਰ ਲਿਵ ਵਿੱਚ ਵੀ ਤਬਦੀਲ ਕਰ ਦਿੱਤਾ ਹੈ। ਆਈਐਮਐਫ ਨੇ ਯੂਕ੍ਰੇਨ ਨੂੰ 5 ਬਿਲੀਅਨ ਡਾਲਰ ਦਾ ਕਰਜ਼ਾ ਦਿੱਤਾ ਹੈ, ਜਦੋਂ ਕਿ ਵਿਸ਼ਵ ਬੈਂਕ ਨੇ ਵੀ 1.3 ਬਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਦਿੱਤੀ ਹੈ।

ਸੋਮਵਾਰ ਨੂੰ 70 ਜਰਮਨ ਸੈਨਿਕ ਰੂਸ ਦੇ ਨੇੜੇ ਸਥਿਤ ਨਾਟੋ ਦੇ ਮੈਂਬਰ ਦੇਸ਼ ਲਿਥੁਆਨੀਆ ਪਹੁੰਚੇ। ਕੁਝ ਦਿਨਾਂ ਵਿਚ ਜਰਮਨੀ ਦੇ 290 ਹੋਰ ਸੈਨਿਕ ਅਤੇ 100 ਤੋਪਾਂ ਉਥੇ ਪਹੁੰਚ ਜਾਣਗੀਆਂ। ਅਮਰੀਕਾ ਨੇ ਪੋਲੈਂਡ ਨੂੰ ਅੱਠ ਨਵੇਂ F-15 ਲੜਾਕੂ ਜਹਾਜ਼ ਭੇਜੇ ਹਨ। ਇਸ ਦੌਰਾਨ ਰੂਸੀ ਬਲ ਵੀ ਯੂਕ੍ਰੇਨ ਦੀਆਂ ਸਰਹੱਦਾਂ ਦੇ ਨੇੜੇ ਲਗਾਤਾਰ ਅਭਿਆਸ ਕਰ ਰਹੇ ਹਨ। ਅਜਿਹੇ ‘ਚ ਅਮਰੀਕਾ ਨੇ ਕਿਸੇ ਵੀ ਸਮੇਂ ਯੂਕ੍ਰੇਨ ‘ਤੇ ਰੂਸੀ ਹਮਲੇ ਦੀ ਸੰਭਾਵਨਾ ਜਤਾਈ ਹੈ। ਰੂਸ ਨੇ ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਆਪਣੇ ਭਾਰੀ ਹਥਿਆਰ ਤੇ ਐਸ-400 ਮਿਜ਼ਾਈਲਾਂ ਵੀ ਤਾਇਨਾਤ ਕੀਤੀਆਂ ਹਨ। ਅਮਰੀਕਾ ਨੇ ਰੂਸ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਯੂਕਰੇਨ ’ਤੇ ਹਮਲਾ ਕੀਤਾ ਤਾਂ ਰੂਸ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਇਸ ਸੰਕਟ ਦੇ ਵਿਚਕਾਰ, ਕਈ ਪੱਛਮੀ ਦੇਸ਼ਾਂ ਨੇ ਯੂਕਰੇਨ ਲਈ ਆਪਣੀਆਂ ਉਡਾਣਾਂ ਨੂੰ ਰੱਦ ਜਾਂ ਬਦਲ ਦਿੱਤਾ ਹੈ। ਯੂਕਰੇਨ ਨੇ ਆਪਣੀਆਂ ਏਅਰਲਾਈਨਾਂ ਨੂੰ ਬੇਲਾਰੂਸ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ।

ਰੂਸ ਅਤੇ ਯੂਕ੍ਰੇਨ ਵਿਚਾਲੇ ਤਣਾਅ ਦੌਰਾਨ ਜੀ-7 ਦੇ ਵਿੱਤ ਮੰਤਰੀਆਂ ਨੇ ਕਿਹਾ ਕਿ ਉਹ ਯੂਕ੍ਰੇਨ ਦੇ ਖੇਤਰ ‘ਤੇ ਰੂਸੀ ਸੈਨਿਕਾਂ ਦੁਆਰਾ ਫੌਜੀ ਹਮਲੇ ਦੀ ਸਥਿਤੀ ਵਿੱਚ ਰੂਸ ‘ਤੇ ਸਮੂਹਿਕ ਤੌਰ ‘ਤੇ ਸਖ਼ਤ ਪਾਬੰਦੀਆਂ ਲਗਾਉਣ ਲਈ ਤਿਆਰ ਹਨ। ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਯੂਨਾਈਟਿਡ ਕਿੰਗਡਮ (ਯੂ.ਕੇ.) ਅਤੇ ਸੰਯੁਕਤ ਰਾਜ ਅਮਰੀਕਾ ਸਮੂਹਿਕ ਤੌਰ ‘ਤੇ ਆਰਥਿਕ ਅਤੇ ਵਿੱਤੀ ਪਾਬੰਦੀਆਂ ਲਗਾਉਣ ਲਈ ਤਿਆਰ ਹਨ ਜਿਨ੍ਹਾਂ ਦੇ ਰੂਸੀ ਅਰਥਚਾਰੇ ਲਈ ਵਿਆਪਕ ਅਤੇ ਤੁਰੰਤ ਨਤੀਜੇ ਹੋਣਗੇ।

Related posts

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin

ਪੈਂਟਾਗਨ ਦੁਆਰਾ ਦਾੜ੍ਹੀ ‘ਤੇ ਪਾਬੰਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ : ਸਤਨਾਮ ਸਿੰਘ ਚਾਹਲ

admin