Punjab

ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਨਤਮਸਤਕ

ਫੋਟੋ ਤੇ ਵੇਰਵਾ: ਏ ਐਨ ਆਈ

ਜਲੰਧਰ – ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸੇ ਤਹਿਤ ਲੀਡਰਾਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥੇ ਟੇਕੇ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ‘ਚ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਗਏ ਭਗਵੰਤ ਮਾਨ ਵੀ ਮੌਜੂਦ ਸਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਅੱਜ ਲੋਕਾਂ ਨਾਲ ਨੁੱਕੜ ਮੀਟਿੰਗਾਂ ਵੀ ਕਰਨਗੇ। ਇਸ ਦੇ ਨਾਲ ਹੀ ਕਾਰ ‘ਚ ਜਾ ਕੇ ਰੋਡ ਸ਼ੋਅ ਵੀ ਕਰਨਗੇ। ਅਰਵਿੰਦ ਕੇਜਰੀਵਾਲ ਜਲੰਧਰ ਦੇ ਭਗਤ ਸਿੰਘ ਚੌਂਕ ਤੋਂ ਲੈ ਕੇ ਪਟੇਲ ਚੌਂਕ ਤੱਕ ਪਾਰਟੀ ਦੇ ਉਮੀਦਵਾਰ ਦਿਨੇਸ਼ ਢੱਲੇ ਦੇ ਹੱਕ ‘ਚ ਪ੍ਰਚਾਰ ਕਰਨਗੇ। ਇਸ ਦੇ ਇਲਾਵਾ ਉਹ ਜਲੰਧਰ ਕੈਂਟ ਵੀ ਜਾਣਗੇ, ਜਿੱਥੇ ਉਹ ਪਾਰਟੀ ਉਮਦੀਵਾਰ ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦੇ ਹੱਕ ‘ਚ ਨਾਗਪਾਲ ਮੈਡੀਕੋਜ਼ ਨੇੜੇ ਮੀਟਿੰਗ ਨੂੰ ਸੰਬੋਧਨ ਕਰਨਗੇ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin