India

ਰਾਮ ਰਹੀਮ ਨੂੰ ਫਰਲੋ: ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਨੋਟਿਸ

ਗੁਰਮੀਤ ਰਾਮ ਰਹੀਮ।

ਚੰਡੀਗੜ੍ਹ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ਹਰਿਆਣਾ ਸਰਕਾਰ ਨੂੰ ਮਹਿੰਗੀ ਪੈ ਗਈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਰੱਦ ਕਰਨ ਦੀ ਮੰਗ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਦਿੱਤਾ ਹੈ।

ਪਟਿਆਲਾ ਦੇ ਭਾਦਸੋਂ ਦੇ ਇੱਕ ਵਸਨੀਕ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਦੀ ਫਰਲੋ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਕਈ ਘਿਨਾਉਣੇ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਉਸ ਖ਼ਿਲਾਫ਼ ਕੁਝ ਹੋਰ ਅਪਰਾਧਿਕ ਮਾਮਲੇ ਵੀ ਚੱਲ ਰਹੇ ਹਨ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਅਜਿਹੇ ਅਪਰਾਧੀ ਨੂੰ ਫਰਲੋ ਦੇਣਾ ਸਰਾਸਰ ਗਲਤ ਹੈ। ਡੇਰਾ ਮੁਖੀ ਨੂੰ ਸਿਰਫ਼ ਸਿਆਸੀ ਲਾਹਾ ਲੈਣ ਲਈ ਦਿੱਤਾ ਗਿਆ ਹੈ ਕਿਉਂਕਿ ਡੇਰਾ ਮੁਖੀ ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਇਸ ਲਈ ਡੇਰਾ ਮੁਖੀ ਦੀ ਫਰਲੋ ਰੱਦ ਕੀਤੀ ਜਾਵੇ।

Related posts

WPL 2025 ਮੁੰਬਈ ਇੰਡੀਅਨਜ਼ ਟੀਮ ਨੇ ਜਿੱਤ ਲਿਆ !

admin

ਸ਼ਾਹਜਹਾਂਪੁਰ ‘ਚ ਪੀਐੱਮ ਮੋਦੀ ਬੋਲੇ

Bunty

ਮਨੀਪੁਰ ‘ਚ ਅਸਾਮ ਰਾਈਫਲਜ਼ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ

Bunty