ਪਟਿਆਲਾ – ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਦੇ ਉਮੀਦਵਾਰ ਜਿੱਤ ਲਈ ਜਿਥੇ ਵੱਖ-ਵੱਖ ਢੰਗਾਂ ਨਾਲ ਪ੍ਰਚਾਰ ਕਰ ਰਹੇ ਹਨ, ਉਥੇ ਹੀ ਆਗੂ ਵੱਖਰੀਆਂ ਮੰਨਤਾਂ ਮੰਗਦੇ ਵੀ ਨਜ਼ਰ ਆ ਰਹੇ ਹਨ। ਪਿਛਲੇ ਦਿਨੀ ਸੋਸ਼ਲ ਮੀਡੀਆ ‘ਤੇ ਨਵਜੋਤ ਸਿੰਘ ਸਿੱਧੂ ਦੀ ਮੰਤਰ ਫੂਕਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਤ ਪ੍ਰਾਪਤੀ ਲਈ ਕੱਟਾ ਦਾਨ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜ ਰਹੇ ਹਨ। ਪਟਿਆਲਾ ਵਿੱਚ 8 ਵਿਧਾਨ ਸਭਾ ਹਲਕੇ ਹਨ। ਉਨ੍ਹਾਂ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਭਾਜਪਾ ਨਾਲ ਗਠਜੋੜ ਹੈ ਅਤੇ ਸ਼ੁੱਕਰਵਾਰ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦੀ ਜਿੱਤ ਲਈ ਇਹ ਰਸਮ ਕੀਤੀ। ਕੈਪਟਨ ਨੇ ਮੋਤੀ ਮਹਿਲ ਵਿੱਚ ਕੱਟਾ ਦਾਨ ਦੀ ਰਸਮ ਅਦਾ ਕੀਤੀ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਕਾਲੀ ਮਾਤਾ ਪ੍ਰਸੰਨ ਹੁੰਦੀ ਹੈ ਅਤੇ ਸ਼ਨੀ ਦੇਵਤਾ ਸ਼ਾਂਤ ਹੁੰਦੇ ਹਨ।