Punjab

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਮੁੜ ਸੰਭਾਵਨਾਵਾਂ !

ਚੰਡੀਗੜ੍ਹ – ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਤੋਂ ਬਾਅਦ ਹੁਣ ਸਾਰੀਆਂ ਪਾਰਟੀਆਂ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਦੀ ਉਡੀਕ ਕਰ ਰਹੀਆਂ ਹਨ। ਇਸ ਵਾਰ ਪੰਜਾਬ ਦੀਆਂ ਚੋਣਾਂ ਬਹੁਤ ਦਿਲਚਸਪ ਰਹੀਆਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾ ਭਾਜਪਾ ਨਾਲ ਮਿਲ ਕੇ ਚੋਣ ਲੜੀ, ਉਥੇ ਹੀ ਭਾਜਪਾ ਇਸ ਵਾਰ ਆਪਣੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ  ਤੋਂ ਬਿਨਾਂ ਮੈਦਾਨ ਵਿਚ ਉਤਰੀ। ਕਿਸਾਨਾਂ ਦੇ ਮੁੱਦੇ ‘ਤੇ ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਟੁੱਟ ਗਿਆ ਸੀ, ਪਰ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਸੰਭਾਵਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਸੰਕੇਤ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਖੁਦ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਬਿਆਨ ‘ਤੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ, ‘ਪਹਿਲਾਂ ਚੋਣ ਨਤੀਜੇ ਆ ਜਾਣ ਦਿਓ। ਮੈਂ ਹਾਂ ਜਾਂ ਨਾਂਹ ਵਿੱਚ ਕੁਝ ਵੀ ਸੰਭਾਵਿਤ ਨਹੀਂ ਕਰ ਰਿਹਾ ਹਾਂ। ਸ਼੍ਰੋਮਣੀ ਅਕਾਲੀ ਦਲ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਨਾਲ ਗੱਠਜੋੜ ਦੇ ਮੁੱਦੇ ‘ਤੇ ਕੋਈ ਫੈਸਲਾ ਲੈ ਸਕਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਚੋਣ ਜਲਸਿਆਂ ਦੌਰਾਨ ਕੀਤੇ ਗਏ ਸੰਬੋਧਨਾਂ ਵਿੱਚ ਵੀ ਭਾਜਪਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਵੀ ਲੋਕਾਂ ਨੂੰ ਨਜ਼ਰ ਆ ਰਹੀਆਂ ਸਨ। ਜਨਵਰੀ ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਦੀ ਲਾਗ ਲੱਗ ਗਈ ਸੀ, ਤਾਂ ਪੀਐਮ ਮੋਦੀ ਦੀ ਤਰਫ਼ੋਂ ਉਨ੍ਹਾਂ ਨੂੰ ਫ਼ੋਨ ਕਰਕੇ ਹਾਲ-ਚਾਲ ਵੀ ਪੁੱਛਿਆ ਗਿਆ ਸੀ। ਇਸ ਤੋਂ ਇਲਾਵਾ ਹਰ ਜਨਮ ਦਿਨ ਉਤੇ ਪੀਐਮ ਮੋਦੀ ਖੁਦ ਬਾਦਲ ਨੂੰ ਫੋਨ ਕਰਕੇ ਵਧਾਈਆਂ ਦਿੰਦੇ ਹਨ। ਸਿਆਸੀ ਮਾਹਰ ਇਨ੍ਹਾਂ ਵਿਚੋਂ ਵੀ ਦੋਵਾਂ ਧਿਰਾਂ ਦੀ ਮੁੜ ਸਾਂਝ ਪੈਣ ਦੀਆਂ ਸੰਭਾਵਨਾਂ ਤਲਾਸ਼ ਰਹੇ ਹਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin