Punjab

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 71.5 ਫ਼ੀਸਦੀ ਵੋਟਿੰਗ ਹੋਈ

ਚੰਡੀਗੜ੍ਹ – ਪੰਜਾਬ ਚੋਣ ਕਮਿਸ਼ਨ ਵੱਲੋਂ ਪੋਲਿੰਗ ਦੇ ਅੰਤਿਮ ਅੰਕੜੇ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਨਵੇਂ ਅੰਕੜਿਆਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 71.5 ਫ਼ੀਸਦੀ ਵੋਟਿੰਗ ਹੋਈ, ਜੋਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ 5 ਫ਼ੀਸਦੀ ਘੱਟ ਦੱਸੀ ਜਾ ਰਹੀ ਹੈ। ਉਥੇ ਹੀ ਚੋਣ ਕਮਿਸ਼ਨ ਜਾਰੀ ਅੰਕੜਿਆਂ ਮੁਤਾਬਕ ਸ਼ਹਿਰਾਂ ਨਾਲੋਂ ਪਿੰਡਾਂ ‘ਚ ਵੱਧ ਵੋਟਿੰਗ ਹੋਈ ਹੈ।  ਸਾਲ 2017 ‘ਚ ਪੰਜਾਬ ‘ਚ 77.40 ਫ਼ੀਸਦੀ ਪੋਲਿੰਗ ਹੋਈ ਸੀ।

20 ਫਰਵਰੀ ਨੂੰ ਪੰਜਾਬ ‘ਚ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਕੀਤੀ ਗਈ। ਭਾਰੀ ਉਤਸ਼ਾਹ ਅਤੇ ਜੋਸ਼ ਦੇ ਬਾਵਜੂਦ ਵੀ ਪੰਜਾਬ ਦੇ ਵੋਟਰ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਰਿਕਾਰਡ ਨਹੀਂ ਤੋੜ ਸਕੇ। ਕੱਲ੍ਹ ਹੋਈਆਂ ਚੋਣਾਂ ਤੋਂ ਬਾਅਦ ਸੂਬੇ ਦੇ 1304 ਉਮੀਦਵਾਰਾਂ ਦੀ ਕਿਸਮਤ ਹੁਣ ਈ. ਵੀ. ਐੱਮ. ‘ਚ ਬੰਦ ਹੋ ਗਈ ਹੈ। ਵੋਟਿੰਗ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਕਿ ਆਖ਼ਿਰ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ‘ਚ ਜਾਵੇਗੀ।

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਦਿੱਗਜਾਂ ਦੇ ਹਲਕਿਆਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ‘ਚੋਂ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ‘ਚ (81.35 ਫ਼ੀਸਦੀ), ਕੈਪਟਨ ਅਮਰਿੰਦਰ ਸਿੰਘ (ਪਟਿਆਲਾ ਸ਼ਹਿਰੀ) 63.58 ਫ਼ੀਸਦੀ, ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ‘ਚ (74.57) ਫ਼ੀਸਦੀ ਅਤੇ ਭਦੌੜ ‘ਚ (78.90) ਫ਼ੀਸਦੀ, ਭਗਵੰਤ ਮਾਨ ਦੇ ਹਲਕੇ ਧੂਰੀ ‘ਚ (77.37 ਫ਼ੀਸਦੀ), ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਾਬਾਦ ‘ਚ (80.00 ਫ਼ੀਸਦੀ) ਅਤੇ ਨਵਜੋਤ ਸਿੰਘ ਸਿੱਧੂ ਦੇ ਹਲਕੇ ਅੰਮ੍ਰਿਤਸਰ ਪੂਰਬੀ (64.50 ਫ਼ੀਸਦੀ) ਪੋਲਿੰਗ ਹੋਈ ਹੈ। ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਪੂਰਬੀ ਹਲਕਾ ਹੌਟ ਸੀਟ ਬਣੀ ਹੋਈ ਹੈ। ਇਸ ਹਲਕੇ ‘ਚ ਸਿੱਧੂ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ‘ਚ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਸਖ਼ਤ ਮੁਕਾਬਲਾ ਹੋਣ ਵਾਲਾ ਹੈ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin