India

ਊਨਾ ਦੀ ਪਟਾਕਾ ਫੈਕਟਰੀ ‘ਚ ਧਮਾਕਾ ਦੌਰਾਨ 6 ਔਰਤਾਂ ਜਿੰਦਾ ਸੜੀਆ

ਚੰਡੀਗੜ੍ਹ –  ਜ਼ਿਲ੍ਹਾ ਊਨਾ ਦੇ ਟਾਹਲੀਵਾਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਊਨਾ-ਬਰੇਲੀ ਸਥਿਤ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਇਆ ਹੈ। ਪਟਾਕੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗਣ ਕਾਰਨ ਛੇ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਟਾਕਾ ਉਦਯੋਗ ਵਿੱਚ ਅੱਗ ਲੱਗਣ ਕਾਰਨ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ‘ਚ 45 ਸਾਲਾ ਅਕਤਰੀ ਦੇਵੀ ਪਤਨੀ ਅਨਵਰ ਅਤੇ 18 ਸਾਲਾ ਅਨਮਤਾ ਪੁੱਤਰੀ ਅਨਵਰ ਵਾਸੀ ਪਿੰਡ ਬਿਲਾਸਪੁਰ ਜ਼ਿਲਾ ਰਾਮਪੁਰ ਉੱਤਰ ਪ੍ਰਦੇਸ਼ ਦੀ ਮੌਤ ਹੋ ਗਈ ਹੈ। ਦੋਵੇਂ ਮਾਂ-ਧੀ ਸਨ ਅਤੇ ਫੈਕਟਰੀ ਵਿੱਚ ਇਕੱਠੇ ਕੰਮ ਕਰਦੇ ਸਨ।

ਸਥਾਨਕ ਪੰਚਾਇਤ ਦੀ ਪ੍ਰਧਾਨ ਸੁਰੇਖਾ ਰਾਣਾ ਨੇ ਦੱਸਿਆ ਕਿ ਇਹ ਫੈਕਟਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਹ ਪੰਚਾਇਤ ਦੀ ਐਨਓਸੀ ਤੋਂ ਬਿਨਾਂ ਚਲਾਈ ਜਾ ਰਹੀ ਸੀ। ਫੈਕਟਰੀ ਵਿੱਚ ਪਾਣੀ ਦਾ ਕੁਨੈਕਸ਼ਨ ਵੀ ਨਹੀਂ ਲਿਆ ਗਿਆ। ਆਸ-ਪਾਸ ਦੇ ਲੋਕਾਂ ਅਤੇ ਆਂਢ-ਗੁਆਂਢ ਨੂੰ ਵੀ ਇਸ ਬਾਰੇ ਪਤਾ ਨਹੀਂ ਸੀ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਦੂਜੇ ਸੂਬਿਆਂ ਦੇ ਵਸਨੀਕ ਹਨ।

ਇੰਡਸਟਰੀ ‘ਚ ਅਚਾਨਕ ਅੱਗ ਲੱਗਣ ਕਾਰਨ ਕੁਝ ਮਜ਼ਦੂਰ ਬਾਹਰ ਨਿਕਲਣ ‘ਚ ਕਾਮਯਾਬ ਹੋ ਗਏ ਪਰ ਕਈ ਅੱਗ ਦੀ ਲਪੇਟ ‘ਚ ਆ ਗਏ। ਇੰਡਸਟਰੀ ‘ਚ ਵੱਡੀ ਗਿਣਤੀ ‘ਚ ਮਜ਼ਦੂਰ ਮੌਜੂਦ ਸਨ ਅਤੇ ਕਈ ਲੋਕ ਸੜ ਗਏ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਲੋਕ ਵੀ ਜ਼ਖਮੀਆਂ ਦੀ ਮਦਦ ਲਈ ਅੱਗੇ ਆਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਛੇ ਕਰਮਚਾਰੀਆਂ ਨੂੰ ਖੇਤਰੀ ਹਸਪਤਾਲ ਊਨਾ ਰੈਫਰ ਕੀਤਾ ਗਿਆ, ਇੱਕ ਈ.ਐਸ.ਆਈ. ਵਿੱਚ ਹੈ। ਗੰਭੀਰ ਜ਼ਖਮੀਆਂ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇੀਜਆ ਜਾ ਰਿਹਾ ਹੈ | ਪੁਲਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin