Punjab

ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ – ਚੰਡੀਗੜ੍ਹ ਪ੍ਰਸ਼ਾਸਨ

ਚੰਡੀਗੜ੍ਹ – ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਪੂਰੇ ਸ਼ਹਿਰ ‘ਚ ਬਿਜਲੀ ਸੰਕਟ ਦੌਰਾਨ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਕੀਤੀ ਜਾ ਚੁੱਕੀ ਹੈ।

ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਉਲੰਘਣਾ ਦਾ ਹੈ, ਜਦੋਂ ਮਾਮਲਾ ਹਾਈਕੋਰਟ ‘ਚ ਪੈਂਡਿੰਗ ਹੈ ਤਾਂ ਇਸ ਤਰ੍ਹਾਂ ਹੜਤਾਲ ‘ਤੇ ਜਾਣਾ ਪੂਰੀ ਤਰ੍ਹਾਂ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ ਅਤੇ ਅਗਲੇ ਹੁਕਮ ਵੀਰਵਾਰ ਨੂੰ ਦਿੱਤੇ ਜਾਣਗੇ।

ਇਸ ਮਾਮਲੇ ‘ਚ ਹਾਈਕੋਰਟ ਵੱਲੋਂ ਸ਼ਹਿਰ ਦੇ ਚੀਫ਼ ਇੰਜੀਨੀਅਰ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਹਾਈਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਬਿਜਲੀ ਦੀ ਸਮੱਸਿਆ ਕਾਰਨ ਸਿਰਫ ਆਮ ਆਦਮੀ ਹੀ ਨਹੀਂ, ਸਗੋਂ ਬੇਹੱਦ ਅਹਿਮ ਸੰਸਥਾਵਾਂ ਜਿਵੇਂ ਹਸਪਤਾਲ ਆਦਿ ਵੀ ਪ੍ਰਭਾਵਿਤ ਹੋ ਰਹੇ ਹਨ। ਹਸਪਤਾਲਾਂ ‘ਚ ਮਰੀਜ਼ ਬੇਹੱਦ ਨਾਜ਼ੁਕ ਹਾਲਤ ‘ਚ ਵੈਂਟੀਲੇਟਰ ‘ਤੇ ਹਨ। ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਪ੍ਰਭਾਵਿਤ ਹੋ ਰਹੀਆਂ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin