International

ਰੂਸ ‘ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਇੱਕੋ-ਇੱਕ ਵਿਕਲਪ ਤੀਜਾ ਵਿਸ਼ਵ ਯੁੱਧ – ਬਾਇਡੇਨ

ਵਾਸਿ਼ੰਗਟਨ – ਯੂਕਰੇਨ ‘ਤੇ ਰੂਸ ਵਲੋਂ ਹਮਲਾ ਕਰਨ ਤੋਂ ਬਾਅਦ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ, ਉਸਦੇ ਅਧਿਕਾਰੀਆਂ, ਕਾਰੋਬਾਰੀਆਂ, ਬੈਂਕਾਂ ਅਤੇ ਸਮੁੱਚੇ ਆਰਥਿਕ ਖੇਤਰ ‘ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ । ਹੁਣ ਇਸ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵੱਡਾ ਬਿਆਨ ਦਿੱਤਾ ਹੈ । ਬਾਇਡੇਨ ਨੇ ਕਿਹਾ ਕਿ ਯੂਕਰੇਨ ਨੂੰ ਲੈ ਕੇ ਰੂਸ ‘ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਇੱਕੋ-ਇੱਕ ਵਿਕਲਪ “ਤੀਜੇ ਵਿਸ਼ਵ ਯੁੱਧ” ਦੀ ਸ਼ੁਰੂਆਤ ਹੋਵੇਗੀ।

ਅਮਰੀਕੀ ਰਾਸ਼ਟਰਪਤੀ ਬਾਇਡੇਨ ਨੇ ਇੱਕ ਇੰਟਰਵਿਊ ‘ਚ ਗੱਲਬਾਤ ਕਰਦੇ ਕਿਹਾ ਕਿ ਸਿਰਫ ਵਿਕਲਪ ਹੈ, ਰੂਸ ਨਾਲ ਜੰਗ ਲੜਨਾ ਅਤੇ ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ ਕੀਤੀ ਜਾਵੇ । ਜਾਂ ਇੱਕ ਹੋਰ ਵਿਕਲਪ ਇਹ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹੜੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੇ ਉਲਟ ਕੰਮ ਕਰਦੇ ਹਨ, ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਕੀਮਤ ਅਦਾ ਕਰਨੀ ਪਵੇ। ਬਾਇਡੇਨ ਨੇ ਕਿਹਾ ਕਿ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਸੀ ਜੋ ਤੁਰੰਤ ਹੋਵੇ । ਮੈਨੂੰ ਲੱਗਦਾ ਹੈ ਕਿ ਇਹ ਆਰਥਿਕ ਅਤੇ ਰਾਜਨੀਤਿਕ ਪਾਬੰਦੀਆਂ ਇਤਿਹਾਸ ਵਿੱਚ ਸਭ ਤੋਂ ਵੱਧ ਵਿਆਪਕ ਹਨ।

ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ ਰੂਸ ‘ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ । ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਫੌਜ ਮੁਖੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਜੇ. ਬਲਿੰਕੇਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਯੂਕਰੇਨ ‘ਤੇ ਹਮਲੇ ਦਾ ਖਮਿਆਜ਼ਾ ਰੂਸ ਨੂੰ ਭੁਗਤਣਾ ਪਵੇਗਾ। ਰੂਸ ਦੇ ਇਸ ਬੇਲੋੜੇ ਹਮਲੇ ਕਾਰਨ ਯੂਕਰੇਨ ਦੇ ਲੋਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸਦੇ ਲਈ ਰੂਸੀ ਸਰਕਾਰ ਨੂੰ ਇੱਕ ਗੰਭੀਰ ਆਰਥਿਕ ਅਤੇ ਕੂਟਨੀਤਕ ਕੀਮਤ ਅਦਾ ਕਰਨੀ ਪਵੇਗੀ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin