India

ਭਾਰਤੀਆਂ ਭਾਰਤੀਆਂ ਦੀ ਵਾਪਸੀ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਮੰਤਰੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ। ਫੋਟੋ: ਏ ਐਨ ਆਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਮਾਮਲੇ ‘ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀ ਯੂਕਰੇਨ ਦੇ ਗੁਆਂਢੀ ਰਾਜਾਂ ਰੋਮਾਨੀਆ, ਹੰਗਰੀ, ਪੋਲੈਂਡ ਜਾਣਗੇ, ਜਿੱਥੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਿਆ ਜਾ ਰਿਹਾ ਹੈ। ਯਾਤਰੀ ਜਹਾਜ਼ਾਂ ਲਈ ਯੂਕ੍ਰੇਨ ਦਾ ਹਵਾਈ ਖੇਤਰ ਬੰਦ ਕੀਤੇ ਜਾਣ ਦਰਮਿਆਨ ਭਾਰਤ ਕੀਵ ਦੇ ਗੁਆਂਢੀ ਦੇਸ਼ਾਂ ਦੇ ਰਸਤੇ ਭਾਰਤੀਆਂ ਨੂੰ ਕੱਢ ਰਿਹਾ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ, ਜਯੋਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਉੱਥੇ ਫਸੇ ਵਿਦਿਆਰਥੀਆਂ ਦੇ ਬਚਾਅ ਕਾਰਜ ਵਿੱਚ ਮਦਦ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਰ ਕੇਂਦਰੀ ਮੰਤਰੀਆਂ ਨੂੰ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ‘ਚ ਪਹੁੰਚ ਕੇ ਭਾਰਤੀਆਂ ਦੀ ਸੁਰੱਖਿਆ ‘ਚ ਤਾਲਮੇਲ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਦੇ ਅਧੀਨ ਸਿੰਘ ਪੋਲੈਂਡ, ਕਿਰਨ ਰਿਜਿਜੂ ਸਲੋਵਾਕੀਆ ‘ਚ, ਹਰਦੀਪ ਪੁਰੀ ਹੰਗਰੀ ‘ਚ ਜਦੋਂ ਕਿ ਜਿਓਤਿਰਾਦਿਤਿਆ ਸਿੰਧੀਆ ਰੋਮਾਨੀਆ ਅਤੇ ਮੋਲਦੋਵਾ ‘ਚ ਤਾਲਮੇਲ ਕਰਨਗੇ। ਵੀਕੇ ਸਿੰਘ ਨੇ ਕਿਹਾ,”ਮੈਂ ਅੱਜ ਪੋਲੈਂਡ ਰਵਾਨਾ ਹੋ ਰਿਹਾ ਹਾਂ ਅਤੇ ਯੂਕ੍ਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ਲਈ ਯੂਕ੍ਰੇਨ ਅਤੇ ਪੋਲੈਂਡ ਦੋਹਾਂ ਨਾਲ ਤਾਲਮੇਲ ਕਰਾਂਗਾ।” ਸਿੰਘ ਰਵਾਨਾ ਹੋਣ ਤੋਂ ਪਹਿਲਾਂ ਪੋਲੈਂਡ ਦੇ ਰਾਜਦੂਤ ਨਾਲ ਮੁਲਾਕਾਤ ਕਰ ਸਕਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਯੂਕ੍ਰੇਨ ‘ਚ ਫਸੇ ਭਾਰਤੀਆਂ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਭਾਰਤ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਜਾ ਰਹੇ ਹਨ। ਇਨ੍ਹਾਂ ਮੰਤਰੀਆਂ ਨੂੰ ਉੱਥੇ ਭੇਜਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਇੱਥੇ ਭਾਰਤੀ ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਉਸੇ ਸਮੇਂ ਦੂਰ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੋ ਘੰਟੇ ਤੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੀਐਮ ਮੋਦੀ ਨੇ ਇੱਕ ਵਾਰ ਫਿਰ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਫਸੇ ਹੋਏ ਲੋਕਾਂ ਨੂੰ ਕੱਢਣਾ ਦੇਸ਼ ਦੀ ਤਰਜੀਹ ਹੈ।
ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਸੋਮਵਾਰ ਸਵੇਰੇ 6:30 ਵਜੇ ਯੂਕਰੇਨ ਤੋਂ ਦਿੱਲੀ ਪਹੁੰਚੀ। ਇਸ ਤੋਂ ਬਾਅਦ ਕਰੀਬ ਸਾਢੇ 11 ਵਜੇ ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ। ਇਹ ਛੇਵੀਂ ਉਡਾਣ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਡਾਪੇਸਟ ਤੋਂ ਦਿੱਲੀ ਆ ਰਹੀ ਹੈ।

Related posts

ਦਿਲਜੀਤ ਦੋਸਾਂਝ ਅੰਤਰਰਾਸ਼ਟਰੀ ਐਮੀ ਐਵਾਰਡਜ਼ ਦੇ ਲਈ ਨਾਮਜ਼ਦ !

admin

ਭਾਰਤ ਦੁਨੀਆਂ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਡਿਜੀਟਲ ਦੇਸ਼ਾਂ ਵਿੱਚੋਂ ਇੱਕ ਹੈ !

admin

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰ ਰਾਹੀਂ ਚੋਣਾਂ ਕਰਾਉਣ ਵਾਲੀ ਪਟੀਸ਼ਨ !

admin