ਚੰਡੀਗੜ੍ਹ – 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਹਨ ਪਰ ਇਸ ਤੋਂ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਦੀ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਗਠਜੋੜ ਦੀ ਕੋਈ ਲੋੜ ਨਹੀਂ ਪਵੇਗੀ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਏਗੀ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੇ ‘ਆਪ’ ਨੂੰ ਹੀ ਵੋਟਾਂ ਪਾਈਆਂ ਹਨ ਤੇ ਜਿੱਤ ਵੀ ਆਮ ਆਦਮੀ ਪਾਰਟੀ ਦੀ ਹੀ ਹੋਵੇਗੀ। ਇੱਕ ਪਾਸੇ ਜਿਥੇ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਹੋਣ ਦੀ ਸੰਭਾਵਨਾ ਹੈ ਦੂਜੇ ਪਾਸੇ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ।ਦਾਅਵਾ ਤਾਂ ਹਰੇਕ ਪਾਰਟੀ ਕਰ ਰਹੀ ਹੈ ਉਸ ਦੀ ਸਰਕਾਰ ਬਣੇਗੀ ਪਰ ਇਸ ਦਾ ਫੈਸਲਾ 10 ਮਾਰਚ ਨੂੰ ਨਤੀਜੇ ਆਉਣ ਤੋਂ ਬਾਅਦ ਹੀ ਹੋਵੇਗਾ।