ਨਵੀਂ ਦਿੱਲੀ – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਨੇ ਦਿੱਲੀ ‘ਚ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਤੋਂ ਇਲਾਵਾ ਭਾਜਪਾ ਦੇ ਕਈ ਵੱਡੀ ਆਗੂ ਹਾਜ਼ਰ ਸ਼ਨ।
ਜਿਕਰਯੋਗ ਹੈ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਸੂਬੇ ‘ਚ ਸਾਰੀਆਂ ਪਾਰਟੀਆਂ ਆਪਣੀ-ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਹਨ ਪਰ 10 ਮਾਰਚ ਨੂੰ ਤਸਵੀਰ ਸਾਫ ਹੋ ਜਾਵੇਗੀ ਕਿ ਸੂਬੇ ‘ਚ ਕਿਹੜੀ ਪਾਰਟੀ ਸੱਤਾ ‘ਚ ਆਵੇਗੀ।