ਅੰਮ੍ਰਿਤਸਰ – ਅਟਾਰੀ-ਵਾਹਗਾ ਸਰਹੱਦ ਤੋਂ ਸਿਰਫ਼ 12 ਕਿਲੋਮੀਟਰ ਦੂਰ ਅੰi੍ਰਤਸਰ ਜਿਲ੍ਹੇ ਦੇ ਖਾਸਾ ਵਿਖੇ ਬੀ ਐਸ ਐਫ਼ ਦੀ 144 ਬਟਾਲੀਅਨ ਦੇ ਵਿੱਚ ਇੱਕ ਦਿਨ ਦੇ ਵਿੱਚ ਵਾਪਰੀਆਂ ਦੋ ਅਹਿਮ ਘਟਨਾਵਾਂ ਨੇ ਸੁਰੱਖਿਆ ਅਧਿਕਾਰੀਆਂ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਬੀ ਐਸ ਐਫ਼ ਦੀ 144 ਬਟਾਲੀਅਨ ਦੀ ਮੈੱਸ ਦੇ ਵਿੱਚ ਸਵੇਰੇ 9.45 ਵਜੇ ਵਿੱਚ ਜਿਥੇ ਇੱਕ ਜਵਾਨ ਵਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ 5 ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ ਉਥੇ ਹੀ ਇਸੇ ਕੈਂਪ ਦੇ ਵਿੱਚ ਇੱਕ ਹੋਰ ਜਵਾਨ ਦੀ ਲਾਸ਼ ਦਰੱਖਤ ਉਪਰ ਲਟਕਦੀ ਮਿਲਣ ਕਰਕੇ ਬੀ ਐਸ ਐਫ਼ ਅਧਿਕਾਰੀਆਂ ਦੇ ਵਿੱਚ ਹੜਕੰਪ ਮਚ ਗਿਆ ਹੈ।
ਬੀ. ਐੱਸ. ਐੱਫ. ਸੈਕਟਰ ਹੈੱਡਕੁਆਟਰ ਖਾਸਾ ਅੰਮ੍ਰਿਤਸਰ ਵਿਖੇ ਡਿਊਟੀ ‘ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਦੌਰਾਨ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਡਿਊਟੀ ‘ਤੇ ਤਾਇਨਾਤ ਜਵਾਨਾਂ ਨੂੰ ਮੌਕੇ ‘ਤੇ ਮਾਰ ਦਿੱਤਾ ਅਤੇ 8 ਬੀ.ਐੱਸ.ਐਫ਼. ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ। ਉਸ ਨੇ ਬੀ.ਐੱਸ.ਐਫ. ਦੇ ਅਫ਼ਸਰ ਦੀ ਗੱਡੀ ‘ਤੇ ਵੀ ਫਾਇਰਿੰਗ ਕੀਤੀ ਪਰ ਉਹ ਵਾਲ-ਵਾਲ ਬਚ ਗਏ।
ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਾਏ ਜਾਣ ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਡਿਊਟੀ ਤੇ ਤਾਇਨਾਤ 5 ਜਵਾਨਾਂ ਨੂੰ ਮੌਕੇ ਤੇ ਮਾਰ ਦਿੱਤਾ ਤੇ 8 ਬੀਐਸਐਫ਼ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਫਾਇਰਿੰਗ ਦਾ ਕਾਰਨ ਡਿਊਟੀ ਦਾ ਵਿਵਾਦ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ‘ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ਤੇ ਤਾਇਨਾਤ ਸੀ ਜਿਸ ਨੇ ਆਪਣੀ ਡਿਊਟੀ ਦੌਰਾਨ ਰਾਈਫਲ ਵਿਚੋਂ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡਿਊਟੀ ‘ਤੇ ਤਾਇਨਾਤ ਜਵਾਨਾਂ ਨੂੰ ਗੋਲੀਆਂ ਲੱਗੀਆਂ ਜਿਸ ਦੇ ਸਿੱਟੇ ਵਜੋਂ 6 ਜਵਾਨ ਮੌਕੇ ਤੇ ਮਾਰੇ ਗਏ ਤੇ 8 ਜਵਾਨ ਗੰਭੀਰ ਰੂਪ ਵਿੱਚ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਵੱਧ ਡਿਊਟੀ ਲਾਏ ਜਾਣ ਤੋਂ ਸਤਾਏ ਜ਼ੁਬਾਨ ਸੁਤਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ ਵਿੱਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ ਬੀਐਸਐਫ ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਅਫ਼ਸਰ ਦੀ ਜਾਨ ਵਾਲ-ਵਾਲ ਬਚ ਗਈ। ਉਪਰੰਤ ਦੋਸ਼ੀ ਬੀਐਸਐਫ ਦੇ ਜਵਾਨ ਨੇ ਬੀਐਸਐਫ ਦੇ ਹੈੱਡਕੁਆਰਟਰ ਵਿਖੇ ਸਥਿਤ ਹਸਪਤਾਲ ਦੇ ਨਜ਼ਦੀਕ ਜਾ ਕੇ ਆਪਣੇ ਆਪ ਨੂੰ ਵੀ ਗੋਲੀਆਂ ਮਾਰ ਲਈਆਂ ਜਿਸ ਦੇ ਸਿੱਟੇ ਵਜੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲਾ ਜਵਾਨ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਹੋਏ ਸਾਰੇ ਬੀਐਸਐਫ ਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ।
ਮ੍ਰਿਤਕ ਜਵਾਨਾਂ ਵਿੱਚ ਗੋਲੀਆਂ ਚਲਾਉਣ ਵਾਲਾ ਸਤੁੱਪਾ ਐੱਸ. ਕਿਲਰਾਗੀ, ਹੈੱਡ ਕਾਂਸਟੇਬਲ ਡੀਐੱਸ ਤੋਰਸਕਰ, ਹੈੱਡ ਕਾਂਸਟੇਬਲ ਬਲਜਿੰਦਰ ਕੁਮਾਰ ਅਤੇ ਸੀਟੀ ਰਤਨ ਚੰਦ ਤੇ ਹੈੱਡ ਕਾਂਸਟੇਬਲ ਰਾਮਵਿਨੋਧ ਸਿੰਘ ਸ਼ਾਮਲ ਹਨ।
ਇੱਕ ਹੋਰ ਜਵਾਨ ਦੀ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼
ਕੌਮਾਂਤਰੀ ਅਟਾਰੀ ਲਾਹੌਰ ਹਾਈਵੇ ਰੋਡ ‘ਤੇ ਸਥਿਤ ਖ਼ਾਸਾ ਆਰਮੀ ਕੈਂਟ ਅੰਮ੍ਰਿਤਸਰ ਵਿਖੇ ਇਕ ਜਵਾਨ ਸਿਪਾਹੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਹੈ । ਆਰਮੀ ਕੈਂਟ ਖਾਸਾ ਵਿਖੇ ਡਿਊਟੀ ‘ਤੇ ਤਾਇਨਾਤ 77 ਐਫ. ਡੀ. ਬਟਾਲੀਅਨ ਦੇ ਸੂਬੇਦਾਰ ਓਮਕਾਰ ਸਿੰਘ ਨੇ ਦਰਖਾਸਤ ਦਰਜ ਕਰਵਾਈ ਹੈ ਕਿ ਉਹ ਐਤਵਾਰ ਤੜਕਸਾਰ ਬਾਥਰੂਮ ਵਿਚ ਨਹਾਉਣ ਗਿਆ ਤਾਂ ਦਰਖ਼ਤ ਨਾਲ ਲਾਸ਼ ਲਟਕ ਰਹੀ ਸੀ । ਸਿਪਾਹੀ ਦੀ ਪਛਾਣ ਅਕਸ਼ੈ ਸਿਧਾਰ ਪੁੱਤਰ ਸਾਹਨੀ ਪ੍ਰਸ਼ਾਦ ਸਿਧਾਰ, ਵਾਸੀ ਨਰੇਸ਼ ਨਗਰ, ਛੱਤੀਸਗੜ੍ਹ ਦੇ ਰਹਿਣ ਵਾਲੇ ਵਜੋਂ ਹੋਈ ਹੈ । ਉਹ ਟਰੇਨਿੰਗ ‘ਤੇ ਖਾਸਾ ਆਰਮੀ ਕੈਂਟ ਵਿਖੇ ਡਿਊਟੀ ‘ਤੇ ਤਾਇਨਾਤ ਸੀ । ਪੁਲਿਸ ਥਾਣਾ ਘਰਿੰਡਾ ਨੇ ਦਰਜ ਕੀਤੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਤਹਿਤ ਰਿਪੋਰਟ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।