Punjab

ਸੁਖਬੀਰ ਸਿੰਘ ਬਾਦਲ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਨਤਮਸਤਕ

ਸਿਰਸਾ  – ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਉਮੀਦਵਾਰਾਂ ਨੇ ਜਿੱਤ ਯਕੀਨੀ ਬਣਾਉਣ ਲਈ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਦਰ ਮੱਲ੍ਹਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀਆਂ ਤਸਵੀਰਾਂ ਸਾਝੀਆਂ ਕਰਦੇ ਹੋਏ ਲਿਖਿਆ ਹੈ, – ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕੀਤੇ। ਮੱਥਾ ਟੇਕਦੇ ਹੋਏ ਗੁਰੂ ਚਰਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।”
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਅਤੇ ਕਾਂਗਰਸ ਸਰਕਾਰ ਪੰਜਾਬ ‘ਚ ਦੁਬਾਰਾ ਬਣਾਉਣ ਲਈ ਗੁਹਾਟੀ ਸਥਿਤ ਮਾਂ ਕਾਮਖਿਆ ਦੇਵੀ ਦੇ ਮੰਦਰ ਪੁੱਜੇ ਸਨ।

Related posts

1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ

admin

ਪੁਲਿਸ ਵਲੋਂ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ !

admin

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਚੋਣਾਂ 30 ਸਤੰਬਰ ਤੱਕ ਕਰਾਉਣ ਦੇ ਹੁਕਮ

admin