Punjab

ਕਾਂਗਰਸ ਨੇ ਪੰਜਾਬ ਦੇ ਐਗਜ਼ਿਟ ਪੋਲ ਨੂੰ ਕੀਤਾ ਰੱਦ, ਮੰਤਰੀ ਰਾਜਕੁਮਾਰ ਵੇਰਕਾ

ਚੰਡੀਗੜ੍ਹ – ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਵੱਖ-ਵੱਖ ਏਜੰਸੀਆਂ ਦੇ ਐਗਜ਼ਿਟ ਪੋਲ ਨੂੰ ਰੱਦ ਕਰ ਦਿੱਤਾ ਹੈ। ਵੇਰਕਾ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਐਗਜ਼ਿਟ ਪੋਲ ਗ਼ਲਤ ਸਾਬਿਤ ਹੋ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ 60 ਸੀਟਾਂ ਨਾਲ ਸਰਕਾਰ ਬਣਾਏਗੀ। ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾਤਰ ਐਗਜ਼ਿਟ ਪੋਲਾਂ ‘ਚ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਸੋਮਵਾਰ ਨੂੰ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਗਜ਼ਿਟ ਪੋਲ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਅਸਲ ਨਤੀਜੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਆਉਣਗੇ।ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੇਰਕਾ ਨੇ ਮੰਨਿਆ ਕਿ 2017 ਦੇ ਮੁਕਾਬਲੇ 2022 ‘ਚ ਕਾਂਗਰਸ ਦੀਆਂ ਸੀਟਾਂ ਘੱਟ ਆ ਰਹੀਆਂ ਹਨ। 2017 ‘ਚ ਕਾਂਗਰਸ 77 ਸੀਟਾਂ ਜਿੱਤ ਕੇ ਵਿਧਾਨ ਸਭਾ ਹੁੰਚੀ ਸੀ। ਜਦਕਿ ਇਸ ਵਾਰ ਕੁਝ ਸੀਟਾਂ ਘੱਟ ਹੋ ਸਕਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ 60 ਸੀਟਾਂ ਮਿਲ ਰਹੀਆਂ ਹਨ।

ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਕੇ ਸਰਕਾਰ ਬਣਾਉਣ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਵੇਰਕਾ ਨੇ ਕਿਹਾ ਕਿ ਪਾਰਟੀ ਪੱਧਰ ’ਤੇ ਅਜਿਹੀ ਕੋਈ ਗੱਲਬਾਤ ਨਹੀਂ ਹੋਈ। ਇਹ ਕਿਸੇ ਦੀ ਨਿੱਜੀ ਰਾਏ ਹੋ ਸਕਦੀ ਹੈ ਪਰ ਪਾਰਟੀ ‘ਚ ਅਜਿਹੀ ਕੋਈ ਚਰਚਾ ਨਹੀਂ ਹੈ।

ਉਨ੍ਹਾਂ ਐਗਜ਼ਿਟ ਪੋਲ ‘ਚ ਆਮ ਆਦਮੀ ਪਾਰਟੀ ਦੇ ਬਹੁਮਤ ਨੂੰ ਗ਼ਲਤ ਦੱਸਦਿਆਂ ਕਿਹਾ ਕਿ ਇਹ ਸਭ ਮਨਘੜਤ ਅੰਕੜੇ ਹਨ। 2017 ‘ਚ ਵੀ ਕੁਝ ਅਜਿਹਾ ਹੀ ਹੋਇਆ ਸੀ। ਪੰਜਾਬ ਦੇ ਕਿਹੜੇ ਹਿੱਸੇ ‘ਚ ਕਾਂਗਰਸ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ, ਇਸ ਸਵਾਲ ‘ਤੇ ਵੇਰਕਾ ਨੇ ਕਿਹਾ ਕਿ ਪਾਰਟੀ ਨੂੰ ਮਾਝਾ ਤੇ ਮਾਲਵਾ ‘ਚ 15-15 ਅਤੇ ਮਾਲਵੇ ‘ਚ 30 ਸੀਟਾਂ ਮਿਲਣਗੀਆਂ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 11 ਮਾਰਚ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਵੇਰਕਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਹੋਣ ਵਾਲਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦਾ ਫਾਰਮ ਹਾਊਸ ਅੱਜ ਵੀ ਪਾਵਰ ਹਾਊਸ ਬਣਿਆ ਹੋਇਆ ਹੈ। ਕੈਪਟਨ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਲਾਹਕਾਰ ਹਨ।

Related posts

ਪੰਜਾਬ ਵਿੱਚ 13 ਜੂਨ ਨੂੰ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਜ਼ਾਬਤਾ ਲਾਗੂ

admin

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin

ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ

Bunty