India

ਜੰਮੂ-ਕਸ਼ਮੀਰ : ਊਧਮਪੁਰ ਧਮਾਕੇ ‘ਚ ਇਕ ਦੀ ਮੌਤ, 14 ਜ਼ਖਮੀ, ਮੌਕੇ ‘ਤੇ ਪਹੁੰਚੇ ਫੌਜ-ਪੁਲਿਸ ਅਧਿਕਾਰੀ

ਜੰਮੂ-ਕਸ਼ਮੀਰ – ਊਧਮਪੁਰ ਸ਼ਹਿਰ ਦੇ ਸਲਾਥੀਆ ਚੌਕ ਵਿੱਚ ਅੱਜ ਯਾਨੀ ਬੁੱਧਵਾਰ ਦੁਪਹਿਰ ਨੂੰ ਇੱਕ ਸ਼ੱਕੀ ਧਮਾਕਾ ਹੋਇਆ ਹੈ। ਇਸ ਦੀ ਲਪੇਟ ‘ਚ ਆਉਣ ਕਾਰਨ ਇਕ ਦੀ ਮੌਤ ਹੋ ਗਈ ਹੈ ਜਦਕਿ 14 ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਸੈਨਾ ਅਧਿਕਾਰੀ ਅਤੇ ਜਵਾਨ ਵੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ 12.30 ਵਜੇ ਊਧਮਪੁਰ ਦੇ ਸਲਾਥੀਆ ਚੌਕ ‘ਚ ਸ਼ੱਕੀ ਧਮਾਕਾ ਹੋਇਆ ਹੈ। ਇਹ ਧਮਾਕਾ ਸਬਜ਼ੀ ਦੇ ਸਟਾਲ ਨੇੜੇ ਹੋਇਆ ਅਤੇ ਇਸ ਦੀ ਲਪੇਟ ‘ਚ ਆਉਣ ਨਾਲ ਉੱਥੇ ਮੌਜੂਦ ਇਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਸ਼ੱਕੀ ਧਮਾਕੇ ‘ਚ 14 ਹੋਰ ਲੋਕ ਜ਼ਖਮੀ ਵੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਊਧਮਪੁਰ ਦੇ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਤੁਰੰਤ ਪੁਲਿਸ ਦੇ ਉੱਚ ਅਧਿਕਾਰੀ ਅਤੇ ਜਵਾਨ ਵੀ ਮੌਕੇ ‘ਤੇ ਪਹੁੰਚ ਗਏ। ਉਧਮਪੁਰ ਦੇ ਐਸਐਸਪੀ ਡਾਕਟਰ ਵਿਨੋਦ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਤੁਰੰਤ ਘਟਨਾ ਸਥਾਨ ਦੀ ਘੇਰਾਬੰਦੀ ਕਰ ਲਈ ਹੈ। ਫੌਜ ਦੇ ਜਵਾਨ ਡੌਗ ਸਕੁਐਡ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਐਫਐਸਐਲ ਟੀਮ ਨੇ ਮੌਕੇ ਤੋਂ ਧਮਾਕੇ ਦੇ ਸੈਂਪਲ ਲਏ ਹਨ। ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਬਾਰੇ ਸਾਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin