India

ਜਦੋਂ ਭਗਵੰਤ ਮਾਨ ਤੇ ਕੇਜਰੀਵਾਲ ਖੁਸ਼ੀ ਦੇ ਹੰਝੂ ਰੋਕ ਨਾ ਪਾਏ . . . !

ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਮਿਲੀ ਵੱਡੀ ਜਿੱਤ ‘ਤੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਅਸ਼ੀਰਵਾਦ ਲਿਆ। ਭਗਵੰਤ ਮਾਨ-ਅਰਵਿੰਦ ਕੇਜਰੀਵਾਲ ਮਿਲਣੀ ਸਮੇਂ ਮਾਹੌਲ ਤੇ ਕੁੱਝ ਸਮੇਂ ਲਈ ਉਸ ਵੇਲੇ ਦੇ ਬਹੁਤ ਭਾਵੁਕ ਹੋ ਗਿਆ ਜਦੋਂ ਦੋਨੋਂ ਨੇਤਾਵਾਂ ਨੇ ਇੱਕ ਦੂਜੇ ਨੂੰ ਕਈ ਦੇਰ ਗੱਲਵਕੜੀ ਪਾਈ ਰੱਖੀ ਅਤੇ ਦੋਨੋਂ ਹੀ ਨੇਤਾਵਾਂ ਦੀਆਂ ਅੱਖਾ ਦੇ ਵਿੱਚ ਖੁਸ਼ੀ ਦੇ ਹੰਝੂ ਛਲਕ ਪਏ। ਇਸ ਵਕਤ ਕੋਲ ਖੜ੍ਹੇ ਦਿੱਲੀ ਦੇ ਮੁੱਖ-ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਭਾਵੁਕ ਸੀਨ ਨੂੰ ਕਈ ਦੇਰ ਦੇਖਦੇ ਰਹੇ।

ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਉਨਾਂ ਦੀ ਰਿਹਾਇਸ ‘ਤੇ ਮੁਲਾਕਾਤ ਕੀਤੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਆਉਣ ਲਈ ਸੱਦਾ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਰਾਘਵ ਚੱਢਾ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ।

ਸ਼ੁੱਕਰਵਾਰ ਨੂੰ ਦਿੱਲੀ ਵਿੱਚ ‘ਆਪ’ ਆਗੂਆਂ ਦੀ ਬੈਠਕ ‘ਚ ਫ਼ੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰੀਆ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ ‘ਚ ਰੋਡ ਸ਼ੋਅ ਕਰਨਗੇ।

16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਜ਼ਿਕਰਯੋਗ ਹੈ ਕਿ ‘ਆਪ’ ਦੀ ਪੰਜਾਬ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਵੀਰਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਉਹ ਸ਼ਹੀਦ ਭਗਤ ਸਿੰਘ ਦੇ ਸਨਮਾਨ ‘ਚ ਅਤੇ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਵਿੱਚ ਸਹੁੰ ਚੁਕਣਗੇ।

ਇਸੇ ਦੌਰਾਨ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਵਿੱਚ ਚੁਣੇ ਹੋਏ ਸਾਰੇ ਹੀ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਧਾਈ ਦਿੱਤੀ। ਮਾਨ ਨੇ ਸਾਰੇ ਸੰਸਦ ਮੈਂਬਰਾਂ ਨੂੰ 16 ਤਰੀਕ ਨੂੰ ਹੋ ਰਹੇ ਸਹੁੰ ਸਮਾਗਮ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਆਪ ਨੇਤਾ ਜਰਨੈਲ ਸਿੰਘ, ਰਾਘਵ ਚੱਢਾ ਅਤੇ ਹੋਰ ਨੇਤਾ ਵੀ ਮੌਜੂਦ ਸਨ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin