Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਇਤਿਹਾਸਕ ਜਿੱਤ ਲਈ ਕੀਤਾ ਸ਼ੁਕਰਾਨਾ

ਚੀਮਾ ਸਾਹਿਬ – ਵਿੱਦਿਆ ਦਾਤੇ ਅਤੇ ਰਾਜਯੋਗੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਜਨਮ ਅਸਥਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਤਮਸਤਕ ਹੋ ਕੇ ਵਿਧਾਨ ਸਭਾ ਚੋਣਾਂ ‘ਚ ਹੋਈ ਇਤਿਹਾਸਕ ਜਿੱਤ ਲਈ ਸ਼ੁਕਰਾਨਾ ਕੀਤਾ । ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ (ਡਾ.) ਦਵਿੰਦਰ ਸਿੰਘ ਅਤੇ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਭਗਵੰਤ ਮਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ । ਭਗਵੰਤ ਮਾਨ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੋਟੇ ਹੁੰਦਿਆਂ ਜਦੋਂ ਉਸ ਨੇ ਆਪਣੇ ਕਮੇਡੀ ਖੇਤਰ ਦੀ ਸ਼ੁਰੂਆਤ ਕੀਤੀ ਸੀ, ਉਸ ਸਮੇਂ ਉਹ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਆ ਕੇ ਹਰਮੋਨੀਅਨ ‘ਤੇ ਰਿਆਜ਼ ਕਰਦੇ ਹੁੰਦੇ ਸਨ । ਉਨ੍ਹਾਂ ਅਕਾਲ ਅਕੈਡਮੀ ਚੀਮਾ ਸਾਹਿਬ ਦਾ ਦੌਰਾ ਕਰਕੇ ਕਲਗੀਧਰ ਟਰੱਸਟ ਵਲੋਂ ਦੇਸ਼ ਭਰ ‘ਚ
ਚਲਾਈਆ ਜਾ ਰਹੀਆਂ 129 ਅਕਾਲ ਅਕੈਡਮੀਆ ਅਤੇ ਦੋ ਯੂਨੀਵਰਸਿਟੀਆਂ ‘ਚ ਬੱਚਿਆਂ ਨੂੰ ਦੁਨੀਆਵੀ ਵਿੱਦਿਆ ਨਾਲ ਦਿੱਤੀ ਜਾ ਰਹੀ ਅਧਿਆਤਮਿਕ ਵਿੱਦਿਆ ਦੀ ਵੀ ਭਰਪੂਰ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਤ ਅਤਰ ਸਿੰਘ ਦੇ 156ਵੇ ਜਨਮ ਦਿਹਾੜੇ ਦੀ ਮੁਬਾਰਕਵਾਦ ਵੀ ਦਿੱਤੀ ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin