India

ਭਾਰਤੀਆਂ ਦੀ ਨਿਕਾਸੀ ਦੀ ਪੂਰੀ ਹੋਈ ਮੁਹਿੰਮ, ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ – ਕਿੰਨੇ ਲੋਕਾਂ ਦੀ ਹੋਈ ਵਤਨ ਵਾਪਸੀ

ਨਵੀਂ ਦਿੱਲੀ – ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਹਜ਼ਾਰਾਂ ਭਾਰਤੀ ਉਥੋਂ ਦੇ ਯੁੱਧ ਪ੍ਰਭਾਵਿਤ ਇਲਾਕਿਆਂ ‘ਚ ਫਸ ਗਏ ਸਨ। ਵੱਡੀ ਗਿਣਤੀ ਭਾਰਤੀ ਨਾਗਰਿਕਾਂ ‘ਚ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਦੀ ਸੀ। ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਸਰਕਾਰ ਨੇ ‘ਆਪਰੇਸ਼ਨ ਗੰਗਾ’ ਮੁਹਿੰਮ ਸ਼ੁਰੂ ਕੀਤੀ ਸੀ। ਆਪਰੇਸ਼ਨ ਗੰਗਾ ਤਹਿਤ ਹਜ਼ਾਰਾਂ ਭਾਰਤੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਜੰਗ ਪ੍ਰਭਾਵਿਤ ਯੂਕਰੇਨ ਤੋਂ ਘਰ ਵਾਪਸ ਲਿਆਂਦਾ ਗਿਆ ਹੈ। ਕੇਂਦਰ ਸਰਕਾਰ ਨੇ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਯੁੱਧਗ੍ਰਸਤ ਯੂਕਰੇਨ ਤੋਂ 22,500 ਭਾਰਤੀਆਂ ਨੂੰ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ। ਸਰਕਾਰ ਨੇ ਕਿਹਾ ਕਿ ਭਾਰਤੀਆਂ ਦੀ ਨਿਕਾਸੀ ਵੱਡੀ ਮੁਹਿੰਮ ਚਲਾ ਕੇ ਪੂਰੀ ਕੀਤੀ ਗਈ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਮੁੱਦੇ ‘ਤੇ ਸਰਕਾਰ ‘ਤੇ ਜ਼ੋਰ ਦਿੱਤਾ ਸੀ। ਕੇਂਦਰ ਸਰਕਾਰ ਇਸ ‘ਤੇ ਗੌਰ ਕਰ ਰਹੀ ਹੈ ਅਤੇ ਇਸ ‘ਤੇ ਫੈਸਲਾ ਲਵੇਗੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੌਰਾਨ ਯੂਕਰੇਨ ਮੁੱਦੇ ‘ਤੇ ਸੰਸਦ ‘ਚ ਬਿਆਨ ਦਿੱਤਾ ਸੀ। ਸੰਸਦ ਨੂੰ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਸਖ਼ਤ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਯੂਕਰੇਨ ਵਿੱਚ ਫਸੇ 22,500 ਲੋਕਾਂ ਨੂੰ ਬਾਹਰ ਕੱਢਿਆ ਹੈ। ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਆਪਰੇਸ਼ਨ ਗੰਗਾ ਤਹਿਤ 90 ਉਡਾਣਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 76 ਨਾਗਰਿਕ ਉਡਾਣਾਂ ਸਨ ਅਤੇ 14 ਭਾਰਤੀ ਹਵਾਈ ਸੈਨਾ ਦੀਆਂ ਉਡਾਣਾਂ ਸਨ। ਉਨ੍ਹਾਂ ਕਿਹਾ ਸੀ ਕਿ ਯੂਕਰੇਨ ਤੋਂ 35 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ ਹੈ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin