Punjab

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਚੰਡੀਗੜ – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

Related posts

ਪੰਜਾਬ ਨੇ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ ਇਕ ਮਹੀਨੇ ਵਿੱਚ 352.62 ਕਰੋੜ ਰੁਪਏ ਜੁਟਾਏ

Bunty

ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ

Bunty

ਪਟਿਆਲਾ ‘ਚ ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Bunty