Punjab

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 18ਵੀਂ ਸਾਲਾਨਾ ਯਾਦ ’ਚ ਗੁਰਮਤਿ ਸਮਾਗਮਗੁਰਬਾਣੀ ਅਤੇ ਪੰਥਕ ਸੰਸਥਾਵਾਂ ’ਤੇ ਹਮਲੇ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਕਦੇ ਸਫਲ ਨਹੀਂ ਹੋਣਗੀਆਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪਟਿਆਲਾ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਕੌਮਪ੍ਰਸਤ ਅਤੇ ਪੰਥਪ੍ਰਸਤ ਅਤੇ ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ਪੰਥਕ ਸਖਸ਼ੀਅਤ ਸਨ ਅਜਿਹੀ ਸਖਸ਼ੀਅਤ ਦਾ ਸਮੁੱਚਾ ਜੀਵਨ ਪੰਥਕ ਰਹੁ ਰੀਤਾਂ ’ਤੇ ਪਹਿਰਾ ਦੇਣ ਲਈ ਪ੍ਰੇਰਦਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਵੱਲੋਂ ਜਥੇਦਾਰ  ਟੌਹੜਾ ਦੀ 18ਵੀਂ ਸਾਲਾਨਾ ਨਿੱਘੀ ਯਾਦ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ
ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਲੰਮਾ ਸਮਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਰਹੇ, ਜਿਨ੍ਹਾਂ ਨੇ ਹਮੇਸ਼ਾ ਪੰਥਕ ਰਵਾਇਤਾਂ ਦੀ ਪਹਿਰੇਦਾਰੀ ਤੇ ਤਰਜਮਾਨੀ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਦੇ ਜੀਵਨ ਦਾ ਮੁਲਾਂਕਣ ਕਰਕੇ ਅਲੋਪ ਹੋ ਰਹੇ ਪੰਥਪ੍ਰਸਤੀ ਦੇ ਜ਼ਜ਼ਬੇ ਨੂੰ ਮੁੜ ਸੁਰਜੀਤ ਕਰਨਾ ਚਾਹੀਦਾ।  ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਅਤੇ ਪੰਥਕ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਵਿਰੁੱਧ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦਾ ਇਤਿਹਾਸ ਵੱਡਮੁੱਲਾ ਅਤੇ ਨੀਹਾਂ ਖੂਨ ਦੇ ਮਿੱਝ ’ਤੇ ਟਿੱਕੀਆਂ ਹਨ ਇਸ ਕਰਕੇ ਪੰਥ ਪੱਖੀ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ’ਚ ਕਦੇ ਸਫਲ ਨਹੀਂ ਹੋਣਗੀਆਂ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਇਕੱਠ ’ਚ
ਪੁੱਜੀਆਂ ਪੰਥਕ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਾਰਿਆਂ ਨੂੰ ਕੌਮ ਪ੍ਰਤੀ ਚਿੰਤਤ ਰਹਿਣ ਅਤੇ ਆਤਮ ਮੰਥਨ ਕਰਨ ਲਈ ਪ੍ਰੇਰਦਾ ਹੈ। ਇਸ ਦੌਰਾਨ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ  ਸਿੰਘ ਟੌਹੜਾ ਨੇ ਕਿਹਾ ਕਿ ਜਥੇਦਾਰ ਟੌਹੜਾ ਪੰਥਕ ਮੁਜੱਸਮਾ ਸਨ, ਜਿਨ੍ਹਾਂ ਨੇ ਰਾਜਨੀਤਕ, ਸਮਾਜਕ ਅਤੇ ਧਾਰਮਕ ਸਖਸ਼ੀਅਤ ਵਜੋਂ ਵਿਲੱਖਣ ਪਹਿਚਾਣ ਸਥਾਪਿਤ ਕੀਤੀ। ਉਨ੍ਹਾਂ ਦਾ ਸਮੁੱਚਾ ਜੀਵਨ ਕੌਮ ਦੀ ਚੜ੍ਹਦੀਕਲਾ ਲਈ ਪੰਥਕ ਨਿਸ਼ਾਨੇ ’ਤੇ ਚੱਲਣ ਦਾ ਮਾਰਗ ਵਿਖਾਉਂਦਾ ਹੈ। ਇਸ ਦੌਰਾਨ ਸੱਚਖ੍ਰੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਭਾਈ ਸ਼ੌਕੀਨ ਸਿੰਘ ਅਤੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ
ਮੁੱਖ ਵਾਕ ਲਿਆ ਅਤੇ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਪੰਥਕ ਸਖਸ਼ੀਅਤਾਂ ’ਚ ਸੰਤ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸੰਤ  ਬਾਬਾ ਕਸ਼ਮੀਰ ਸਿੰਘ ਜੀ ਅਲੌਹਰਾ ਸਾਹਿਬ ਵਾਲੇ, ਸੰਤ ਬਾਬਾ ਰੌਸ਼ਨ ਸਿੰਘ
ਜੀ ਧਬਲਾਨ ਵਾਲੇ, ਸੰਤ  ਬਾਬਾ ਮਨਮੋਹਨ  ਸਿੰਘ ਬਾਰਨ ਵਾਲੇ, ਸੰਤ ਹਰਭਜਨ ਸਿੰਘ ਸੁਰਾਜਪੁਰ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸੰਤ ਬਾਬਾ ਸੋਹਣ ਸਿੰਘ ਕਾਰ ਸੇਵਾ
ਵਾਲੇ ਬਹਾਦਰਗੜ੍ਹ, ਬਾਬਾ ਅਰਜਨ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ,ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ,  ਤੋਂ ਇਲਾਵਾ ਸਾਬਕਾ ਵਿਧਾਇਕ ਹਰਿੰਦਰਪਾਲ
ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਡਾ. ਬਲਕਾਰ ਸਿੰਘ, ਪਿ੍ਰੰਸੀਪਲ ਨਰਪਿੰਦਰ ਸਿੰਘ ਢਿੱਲੋਂ, ਜਥੇਦਾਰ ਮਹਿੰਦਰ ਸਿੰਘ ਦੁੱਲਟ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਸਿੱਖਿਆ ਸਕੱਤਰ  ਸੁਖਮਿੰਦਰ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਮੈਨੇ. ਨੱਥਾ ਸਿੰਘ, ਮੈਨੇ. ਗੁਰਲਾਲ ਸਿੰਘ, ਮੈਨੇ. ਰਣਜੀਤ ਸਿੰਘ ਗਾਜੀਪੁਰ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ,  ਸੀਨੀ. ਅਕਾਲੀ ਆਗੂ ਜੋਗਿੰਦਰ ਸਿੰਘ ਪੰਛੀ, ਸੁਪ. ਹਰਵਿੰਦਰ ਸਿੰਘ ਨਾਭਾ, ਭਾਈ ਅਜਮੇਰ ਸਿੰਘ, ਗਿਆਨੀ ਰਾਜਿੰਦਰਪਾਲ ਸਿੰਘ, ਸਾਬਕਾ ਹੈਡ ਗ੍ਰੰਥ ਭਾਈ ਸੁਖਦੇਵ ਸਿੰਘ, ਰਣਧੀਰ ਸਿੰਘ ਢੀਂਡਸਾ, ਬਲਜਿੰਦਰ ਸਿੰਘ ਸਰਪੰਚ ਟੌਹੜਾ, ਬਿੱਕਰ ਸਿੰਘ ਸਰਪੰਚ ਸਹੌਲੀ, ਮਹਿੰਗਾ ਸਿੰਘ ਸਾਬਕਾ ਸਰਪੰਚ ਬੜੀ, ਕਰਨੈਲ ਸਿੰਘ ਮਟੌਡਾ, ਜਥੇਦਾਰ ਜੋਗਿੰਦਰ ਸਿੰਘ ਲੌਟ, ਚੇਅਰਮੈਨ ਬਲਦੇਵ ਸਿੰਘ ਗੁਰਦਿੱਤਪੁਰਾ, ਨੰਬੜਦਾਰ ਮਲਕੀਤ ਸਿੰਘ ਵਜੀਦੜੀ, ਜਥੇਦਾਰ ਸ਼ਮਸ਼ੇਰ ਸਿੰਘ ਆਲੋਵਾਲ, ਡਾ. ਰਾਮ ਸਿੰਘ ਆਲੋਵਾਲ, ਜਥੇ. ਪਿਆਰਾ ਸਿੰਘ ਮੋਹਲਗੁਆਰਾ, ਜਗਰੂਪ ਸਿੰਘ ਸੁੱਧੇਵਾਲ, ਬਲਵੀਰ ਸਿੰਘ ਚਾਸਵਾਲ, ਬਾਬਾ ਬਲਵਿੰਦਰ ਸਿੰਘ ਦਿੱਤੂਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ ਸਾਹਿਬਾਨ, ਵਰਕਰ ਅਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਆਦਿ ਵੀ ਹਾਜ਼ਰ ਸਨ।

Related posts

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਮੁੜ ਨਾਸਾਜ਼ !

admin

ਬਸੰਤ ਤਿਉਹਾਰ ਖੁਸ਼ੀ, ਉਮੀਦ ਅਤੇ ਨਵੇਂ ਆਰੰਭ ਦਾ ਪ੍ਰਤੀਕ : ਡਾ. ਮਹਿਲ ਸਿੰਘ

admin

ਸੰਘਰਸ਼ ਕਮੇਟੀ ਨੇ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦੀਆਂ ਕਾਪੀਆ ਸਾੜੀਆ

admin