International

ਖੈਬਰ ਪਖਤੂਨਖਵਾ ‘ਚ ਤਿੰਨ ਅੱਤਵਾਦੀ ਢੇਰ, ਪਾਕਿਸਤਾਨੀ ਫੌਜ ਨੇ ਕੀਤੀ ਸੀ ਕਾਰਵਾਈ

ਖੈਬਰ ਪਖਤੂਨਖਵਾ – ਪਾਕਿਸਤਾਨ ਦੇ ਹਥਿਆਰਬੰਦ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ, DIK ਵਿੱਚ ਖੁਫੀਆ ਕਾਰਵਾਈ (IBO) ਦੇ ਹਿੱਸੇ ਵਜੋਂ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ ਡੇਰਾ ਇਸਮਾਈਲ ਖਾਨ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੀਤੀ ਗਈ।  ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਹਵਾਲੇ ਨਾਲ ਦਿੱਤੀ ਹੈ।

ISPR ਦੇ ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਨੇ ਇਨ੍ਹਾਂ ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਹਨ। ਮਾਰਚ ਦੀ ਸ਼ੁਰੂਆਤ ‘ਚ ਵੀ ਪਾਕਿਸਤਾਨੀ ਫੌਜ ਨੇ ਖੈਬਰ ਪਖਤੂਨਖਵਾ ਦੇ ਬਾਜੌਰ ਜ਼ਿਲੇ ‘ਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਹਾਲਾਂਕਿ ਉਸ ਸਮੇਂ ਹੋਈ ਗੋਲੀਬਾਰੀ ਵਿੱਚ ਦੋ ਜਵਾਨ ਵੀ ਮਾਰੇ ਗਏ ਸਨ।

Related posts

ਭਾਰਤੀ ਵਿਦਿਆਰਥੀਆਂ ਲਈ ਵੀਜ਼ੇ ‘ਚ ਹੋ ਰਹੀ ਦੇਰੀ, ਸਰਕਾਰ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ

Bunty

ਫਾਈਲ ’ਚ ਭਾਰਤ ਵੱਲੋਂ ਚੁਣੌਤੀ ਪੇਸ਼ ਕਰਨਗੇ ਚੋਪੜਾ ਤੇ ਸਾਬਲੇ

Bunty

ਯੂਕਰੇਨ ਹਾਰ ਨਹੀਂ ਮੰਨਦਾ ਰੂਸੀ ਫ਼ੌਜ ਦੇ ਹਮਲੇ ਰਹਿਣਗੇ ਜਾਰੀ

Bunty