Punjab

 ‘ਮੁਵਿੰਗ ਟ੍ਰੈਫਿਕ ਵਾਇਲੇਸਨ‘ ‘ਤੇ ਧਿਆਨ ਕੇਂਦ੍ਰਤ ਕਰਦਿਆਂ, ਪੰਜਾਬ ਪੁਲਿਸ ਵੱਲੋਂ ਰੋਡ ਸੇਫਟੀ ਡਰਾਈਵ ਦੀ ਸੁਰੂਆਤ

ਚੰਡੀਗੜ – ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਸੜਕ ਸੁਰੱਖਿਆ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਉਦੇਸ ਨਾਲ, ਪੰਜਾਬ ਪੁਲਿਸ ਨੇ ‘ਮੁਵਿੰਗ ਟ੍ਰੈਫਿਕ ਵਾਇਲੇਸਨ‘ ‘ਤੇ ਕੇਂਦ੍ਰਤ ਸੂਬਾ ਪੱਧਰੀ ਰੋਡ ਸੇਫਟੀ ਐਜੂਕੇਸ਼ਨ ਅਤੇ ਇਨਫੋਰਸਮੈਂਟ ਡਰਾਈਵ ਦੀ ਸੁਰੂਆਤ ਕੀਤੀ ਹੈ। ‘ਮੁਵਿੰਗ ਟ੍ਰੈਫਿਕ ਵਾਇਲੇਸਨ‘ ਵਿੱਚ ਸਰਾਬ ਪੀ ਕੇ ਗੱਡੀ ਚਲਾਉਣਾ, ਹੈਲਮੇਟ ਨਾ ਪਾਉਣਾ ਜਾਂ ਸੀਟ-ਬੈਲਟ ਨਾ ਲਗਾਉਣਾ, ਤੇਜ ਰਫਤਾਰ, ਹਾਈ ਬੀਮ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨਾ ਅਤੇ ਟਰੈਫਿਕ ਸਿਗਨਲ ਤੋੜਨਾ ਸਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਕਿਹਾ ਕਿ ਸਾਰੀ ਇਨਫੋਰਸਮੈਂਟ ਰਣਨੀਤੀ ਪਿਛਲੇ ਸਾਲ ਦੇ ਰੁਝਾਨਾਂ ਅਤੇ ਸੜਕ ਹਾਦਸਿਆਂ ਦੇ ਕਾਰਨਾਂ ਦੇ ਆਧਾਰ ‘ਤੇ ਵਿਉਂਤਬੱਧ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਰੋਜਾਨਾ ਔਸਤਨ 11-12 ਕੀਮਤੀ ਜਾਨਾਂ ਜਾਂਦੀਆਂ ਹਨ, ਜਿਨਾਂ ਵਿੱਚੋਂ ਜਿਆਦਾਤਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਉੱਤੇ ਧਿਆਨ ਕੇਂਦ੍ਰਤ ਕਰਕੇ ਰੋਕਿਆ ਜਾ ਸਕਦਾ ਹੈ ਜਾਂ ਇਹਨਾਂ ਹਾਦਸਿਆਂ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਆਦਾਤਰ ਸੜਕ ਦੁਰਘਟਨਾਵਾਂ ਅੱਧੀ ਰਾਤ ਨੂੰ  ਹੁੰਦੀਆਂ ਹਨ ਜਿਹਨਾਂ ਵਿੱਚ ਜ਼ਿਆਦਾ ਮੌਤਾਂ ਹੁੰਦੀਆਂ ਹਨ, ਨੂੰ ਰੋਕਣ ਲਈ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਟੈਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਪੁਲਿਸ ਕਰਮਚਾਰੀਆਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ।
ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਜੋਨਾਂ ਵਿੱਚ ਵਾਹਨਾਂ ਦੀ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਤੈਅ ਕੀਤੇ ਜਾਣ ਤੋਂ ਬਾਅਦ ਡੀਜੀਪੀ ਨੇ ਟਰੈਫਿਕ ਪੁਲਿਸ ਨੂੰ ਇਨਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਅਤੇ ਜੇਕਰ ਕੋਈ ਇਸ ਗਤੀ ਸੀਮਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਤੁਰੰਤ ਚਲਾਨ ਕੱਟਣ ਦੇ ਸਖਤ ਹੁਕਮ ਵੀ ਦਿੱਤੇ ਗਏ ਹਨ।
ਅੰਕੜੇ ਦਰਸਾਉਂਦੇ ਹਨ ਕਿ ਔਸਤਨ ਲਗਭਗ 45 ਫ਼ੀਸਦ ਸੜਕ ਦੁਰਘਟਨਾਵਾਂ ਵਿੱਚ ਦੋਪਹੀਆ ਵਾਹਨ ਸਾਮਲ ਹੁੰਦੇ ਹਨ ਜੋ ਚਾਰ ਪਹੀਆ ਵਾਹਨਾਂ ਜਾਂ ਟਰੱਕਾਂ ਨਾਲ ਟੱਕਰ ਹੋਣ ਨਾਲ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ। ਜਿਸ ਦਾ ਕਾਰਨ ਜ਼ਿਆਦਾਤਰ ਪੀੜਤ ਜਾਂ ਦੋਸ਼ੀ ਵੱਲੋਂ ਤੇਜ ਰਫਤਾਰ, ਸਰਾਬ ਪੀ ਕੇ ਡਰਾਈਵਿੰਗ, ਮੋਬਾਈਲ ਫੋਨ ਦੀ ਵਰਤੋਂ, ਹੈਲਮੇਟ ਜਾਂ ਸੀਟ ਬੈਲਟ ਨਾ ਪਹਿਨਣਾ ਹੁੰਦਾ ਹੈ।
ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ. ਟਰੈਫਿਕ) ਅਮਰਦੀਪ ਸਿੰਘ ਰਾਏ ਨੇ ਸਮੂਹ ਜਿਲਾ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ-ਜਾਣ ਵਾਲੇ ਲੋਕਾਂ ਨੂੰ ਜਾਗਰੂਕ ਕਰਕੇ, ਉਨਾਂ ਨੂੰ ਚੁਣੌਤੀ ਦੇਣ ਜਾਂ ਕੋਈ ਹੋਰ ਢੁਕਵੇਂ ਉਪਾਅ ਨਾਲ ‘ਮੁਵਿੰਗ ਟ੍ਰੈਫਿਕ ਵਾਇਲੇਸਨ‘ ਨੂੰ ਘੱਟ ਤੋਂ ਘੱਟ ਕਰਨ ‘ਤੇ ਜੋਰ ਦੇਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਏਡੀਜੀਪੀ ਰਾਏ ਨੇ ਕਿਹਾ, “ਇਹ ਇੱਕ ਬਹੁਤ ਹੀ ਵਿਗਿਆਨਕ ਢੰਗ ਨਾਲ ਚਲਾਈ ਜਾਣ ਵਾਲੀ ਇਨਫੋਰਸਮੈਂਟ ਡਰਾਈਵ ਹੈ, ਜੋ ਲੰਬੇ ਸਮੇਂ ਦੇ ਵਿਵਹਾਰਿਕ ਬਦਲਾਅ  ‘ਤੇ ਕੇਂਦਿ੍ਰਤ ਹੈ। ਉਨਾਂ ਅੱਗੇ ਕਿਹਾ ਕਿ ਅਜਿਹੀਆਂ ਇਨਫੋਰਸਮੈਂਟ ਰਣਨੀਤੀਆਂ ਨਾਲ ਮੌਜੂਦਾ ਸਥਿਤੀ ਦੇ ਸੰਦਰਭ ਵਿੱਚ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 15-20 ਫ਼ੀਸਦ ਤੱਕ ਘਟਾਇਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਸੁਰੂਆਤ ਵਿੱਚ, ਮੁਹਿੰਮ ਦੇ ਪਹਿਲੇ 15 ਦਿਨ ਆਉਣ-ਜਾਣ ਵਾਲੇ ਲੋਕਾਂ ਨੂੰ ਸੁਚੇਤ ਕਰਨ ਲਈ ਸੜਕ ਸੁਰੱਖਿਆ ਸਬੰਧੀ ਸਿੱਖਿਆ ਅਤੇ ਜਾਗਰੂਕਤਾ ‘ਤੇ ਧਿਆਨ ਕੇਂਦਿ੍ਰਤ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸਖ਼ਤੀ ਨਾਲ ਇਨਫੋਰਸਮੈਂਟ ਡਰਾਈਵ ਚਲਾਈ ਜਾਵੇਗੀ।
ਦੱਸਣਯੋਗ ਹੈ ਕਿ ਕੋਵਿਡ-19 ਪਾਬੰਦੀਆਂ ਦੌਰਾਨ, ਅਜਿਹੇ ਬਹੁਤ ਸਾਰੇ ਪ੍ਰਯੋਗਾਂ ਨੇ ਪੰਜਾਬ ਦੀਆਂ ਲੋੜਾਂ ਮੁਤਾਬਕ ਵਿਸੇਸ ਤੌਰ ‘ਤੇ ਢੁਕਵੇਂ ਸਬੂਤ ਆਧਾਰਿਤ ਟ੍ਰੈਫਿਕ ਇਨਫੋਰਸਮੈਂਟ ਐਕਸਨ ਪਲਾਨ ਦੀ ਰਣਨੀਤੀ ਬਣਾਉਣ ਵਿੱਚ ਮਦਦ ਕੀਤੀ ਹੈ।

Related posts

ਬਸੰਤ ਤਿਉਹਾਰ ਖੁਸ਼ੀ, ਉਮੀਦ ਅਤੇ ਨਵੇਂ ਆਰੰਭ ਦਾ ਪ੍ਰਤੀਕ : ਡਾ. ਮਹਿਲ ਸਿੰਘ

admin

ਸੰਘਰਸ਼ ਕਮੇਟੀ ਨੇ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦੀਆਂ ਕਾਪੀਆ ਸਾੜੀਆ

admin

ਆਲ ਇੰਡੀਆ ਇਲਾਹੀ ਦਰਬਾਰ ਸੁਸਾਇਟੀ ਦੀ ਚੌਣ ਹੋਈ

admin