ਭੁਬਨੇਸ਼ਵਰ – ਅਮਿਤ ਰੋਹੀਦਾਸ ਜਰਮਨੀ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਐੱਫਆਈਐੱਚ ਪ੍ਰੋ ਲੀਗ ਦੇ ਦੋ ਮੈਚਾਂ ਵਿਚ ਵੀ 22 ਮੈਂਬਰੀ ਭਾਰਤੀ ਮਰਦ ਹਾਕੀ ਟੀਮ ਦੀ ਅਗਵਾਈ ਕਰਨਗੇ। ਸਟਾਰ ਡਰੈਗ ਫਲਿੱਕਰ ਹਰਮਨਪ੍ਰਰੀਤ ਸਿੰਘ ਕਲਿੰਗਾ ਸਟੇਡੀਅਮ ਵਿਚ ਹੋਣ ਵਾਲੇ ਇਨ੍ਹਾਂ ਮੈਚਾਂ ਵਿਚ ਉਪ-ਕਪਤਾਨ ਦੀ ਜ਼ਿੰਮੇਵਾਰੀ ਸੰਭਾਲਣਗੇ। ਟੀਮ ਵਿਚ ਕੋਈ ਖ਼ਾਸ ਤਬਦੀਲੀ ਨਹੀਂ ਕੀਤੀ ਗਈ ਹੈ। ਟੀਮ ਵਿਚ ਗੋਲਕੀਪਰ ਪੀਆਰ ਸ਼੍ਰੀਜੇਸ਼, ਕ੍ਰਿਸ਼ਣ ਬੀ ਪਾਠਕ, ਰੱਖਿਆ ਕਤਾਰ ‘ਚ ਵਰੁਣ ਕੁਮਾਰ, ਅਮਿਤ ਰੋਹੀਦਾਸ, ਸੁਰਿੰਦਰ ਕੁਮਾਰ, ਜੁਗਰਾਜ ਸਿੰਘ, ਹਰਮਨਪ੍ਰਰੀਤ ਸਿੰਘ, ਜਰਮਨਪ੍ਰਰੀਤ ਸਿੰਘ, ਗੁਰਿੰਦਰ ਸਿੰਘ, ਮੱਧ ਕਤਾਰ ਵਿਚ ਨੀਲਕਾਂਤ ਸ਼ਰਮਾ, ਮਨਪ੍ਰਰੀਤ ਸਿੰਘ, ਵਿਵੇਕ ਸਾਗਰ ਪ੍ਰਸਾਦ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਮੋਇਰੰਗਥੇਮ ਰਬੀਚੰਦਰ ਸਿੰਘ, ਮੂਹਰਲੀ ਕਤਾਰ ‘ਚ ਸੁਖਜੀਤ ਸਿੰਘ, ਅਭਿਸ਼ੇਕ, ਮਨਦੀਪ ਸਿੰਘ, ਸ਼ਿਲਾਨੰਦ ਲਾਕੜਾ, ਦਿਲਪ੍ਰਰੀਤ ਸਿੰਘ, ਲਲਿਤ ਕੁਮਾਰ ਉਪਾਧਿਆਏ, ਆਕਾਸ਼ਦੀਪ ਸਿੰਘ ਸ਼ਾਮਲ ਹਨ।
previous post