India

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ ਸਨ।

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਉਪਭੋਗਤਾਵਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਮੁੱਦੇ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਇਥੇ ਬੈਠਕ ਕੀਤੀ। ਸੁਪਰੀਮੋ ਨੂੰ ਮਿਲਣ ਪਿੱਛੋਂ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ। ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਸਾਡੇ ਲੀਡਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਹੀ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖਬਰ ਦੇਵਾਂਗਾ।

ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਬੈਠਕ ਸੱਦੀ ਗਈ ਹੈ ਤੇ ਇਹ ਉਮੀਦ ਵੀ ਪ੍ਰਗਟਾਈ ਜਾ ਰਹੀ ਹੈ ਕਿ 300 ਯੂਨਿਟ ਬਿਜਲੀ ਮੁਫ਼ਤ ਦੇਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਤੇ ਹੁਣ ਜਦੋਂ ਕਿ ਸਰਕਾਰ ਬਣੇ ਨੂੰ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਅਜੇ ਤੱਕ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫ਼ਤ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ‘ਆਪ’ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਹੈ।

Related posts

‘ਉਡੇ ਦੇਸ਼ ਕਾ ਆਮ ਨਾਗਰਿਕ’ ਯੋਜਨਾ ਤਹਿਤ 15.6 ਮਿਲੀਅਨ ਯਾਤਰੀਆਂ ਨੇ ਲਏ ਹਵਾਈ ਝੂਟੇ

admin

ਏਸ਼ੀਅਨ ਯੂਥ ਗੇਮਜ਼: ਭਾਰਤ ਨੇ ਕਬੱਡੀ ਵਿੱਚ ਪਾਕਿਸਤਾਨ ਨੂੰ 81-26 ਨਾਲ ਹਰਾਇਆ

admin

ਭਾਰਤ ਜੰਗਲਾਤ ਖੇਤਰ ਵਿੱਚ ਦੁਨੀਆ ਵਿੱਚ 9ਵੇਂ ਸਥਾਨ ‘ਤੇ ਪੁੱਜਾ

admin