Punjab

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  

Related posts

ਲੜਕੀਆਂ ਨੂੰ ਪੜ੍ਹ ਲਿਖ ਅਕਾਦਮਿਕ ਪੱਧਰ ’ਤੇ ਉਚਾਈਆਂ ਨੂੰ ਛੂਹਣਾ ਚਾਹੀਦਾ ਹੈ: ਡਾ. ਸੁਰਿੰਦਰ ਕੌਰ

admin

ਖੇਮਕਰਨ ਇਲਾਕੇ ‘ਚ ਸਰਹੱਦ ‘ਤੇ ਪਕਿਸਤਾਨੀ ਡਰੋਨ ਦੀ ਹਲਚਲ,ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

Bunty

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

Bunty