Punjab

ਸੰਧਵਾਂ ਨੇ ਗੁਹਾਟੀ ‘ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਲਿਆ ਹਿੱਸਾ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਹਨਾਂ ਨਾਲ ਸਨ। ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।   ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ ‘ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਹਨਾਂ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਅਤੇ ਆਖਰੀ ਦਿਨ ਨਗਾਓਂ ਜ਼ਿਲੇ ਦੇ ਮਾਤਾਜੀ ਗੁਰੂਦੁਆਰਾ ਸਾਹਿਬ ਛਾਪਰਮੁਖ ਵਿਖੇ ਮੱਥਾ ਟੇਕਿਆ। ਇਹਨਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

Related posts

ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 23 ਮਈ ਨੂੰ ਖੁੱਲ੍ਹਣਗੇ !

admin

‘ਸਾਡੇ ਪੁੱਤ ਨੂੰ ਸਾਜਿ਼ਸ਼ ਤਹਿ ਫਸਾਇਆ : ਸ਼ੰਭੂ ਰੇਲ ਟ੍ਰੈਕ ਧਮਾਕੇ ‘ਚ ਗ੍ਰਿਫ਼ਤਾਰ ਗੁਰਜਿੰਦਰ ਦੇ ਪ੍ਰੀਵਾਰ ਦਾ ਦੋਸ਼

admin

ਆਸਟ੍ਰੇਲੀਆ ਨੇ 15 ਇੰਡੀਅਨਜ਼ ਨੂੰ ਕਿਉਂ ਡਿਪੋਰਟ ਕੀਤਾ ?

admin