India

ਅਸਥੀਆਂ ਜਲ ਪ੍ਰਵਾਹ ਕਰ ਕੇ ਵਾਪਸ ਪਰਤ ਰਹੇ ਇੱਕੋ ਪਰਿਵਾਰ ਦੇ 11 ਜੀਆਂ ਦੀ ਸੜਕ ਹਾਦਸੇ ‘ਚ ਮੌਤ

ਜੈਪੁਰ – ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ‘ਚ ਮੰਗਲਵਾਰ ਦੁਪਹਿਰ ਬਾਅਦ ਹੋਏ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 11 ਲੋਕਾਂ ਦੀ ਮੌਤ ਹੋ ਗਈ, ਉੱਥੇ ਸੱਤ ਲੋਕ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ‘ਚ ਦੋ ਬੱਚੇ ਤੇ ਦੋ ਔਰਤਾਂ ਵੀ ਸ਼ਾਮਲ ਹਨ। ਜ਼ਖ਼ਮੀਆਂ ‘ਚ ਪੰਜ ਨੂੰ ਝੁਨਝੁਨੂ ਦੇ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋ ਨੂੰ ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਝੁਨਝੁਨੂ ਜ਼ਿਲ੍ਹੇ ‘ਚ ਗੁੜ੍ਹਾਗੌੜਜੀ ‘ਚ ਲੀਲੋ ਦੀ ਢਾਣੀ ਕੋਲ ਹਾਈਵੇ ਨੰਬਰ 37 ਕੋਲ ਇਹ ਹਾਦਸਾ ਹੋਇਆ। ਅਸਲ ‘ਚ ਇਕ ਪਿਕਅਪ ‘ਚ ਸਵਾਰ 19 ਲੋਕ ਲੋਹਾਰਗਲ ‘ਚ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ। ਇਸ ਦੌਰਾਨ ਤੇਜ਼ ਗਤੀ ਨਾਲ ਪਿਕਅਪ ਚਲਾ ਰਹੇ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਟ੍ਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਪਿਕਅਪ ਪਲਟ ਗਈ। ਨੌਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉੱਥੇ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮਰਨ ਵਾਲਿਆਂ ਪ੍ਰਤੀ ਸੰਵੇਦਨਾਂ ਪ੍ਰਗਟਾਉਂਦੇ ਹੋਏ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin