India

ਤੰਜਾਵੁਰ ‘ਚ ਰਥ ਯਾਤਰਾ ਦੌਰਾਨ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ

ਤੰਜਾਵੁਰ – ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਾਲੀਮੇਡੂ ‘ਚ ਉਪਰਲੇ ਮੰਦਰ ਦੀ ਰੱਥ ਯਾਤਰਾ ਦੌਰਾਨ ਕਈ ਲੋਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਏ। ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਤੰਜਾਵੁਰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਪੀਐਮ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ

admin

ਬਿਹਾਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਉਪ-ਚੋਣਾਂ ਦਾ ਐਲਾਨ

admin

ਛੇ ਦੇਸ਼ਾਂ ਦੇ ਨਵੇਂ ਰਾਜਦੂਤਾਂ ਨੇ ਰਾਸ਼ਟਰਪਤੀ ਨੂੰ ਆਪਣੇ ਪ੍ਰਮਾਣ ਪੱਤਰ ਸੌਂਪੇ

admin