Punjab

ਜਾਬ ‘ਚ ਬਿਜਲੀ ਸੰਕਟ ‘ਤੇ ਕੈਬਨਿਟ ਮੰਤਰੀ ਨੇ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਠ੍ਹੀਕਰਾ

ਪਟਿਆਲਾ – ਪੰਜਾਬ ਵਿੱਚ ਬਿਜਲੀ ਸੰਕਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੂਰੀ ਤਿਆਰੀ ਨਾ ਕੀਤੇ ਜਾਣ ਕਰਕੇ ਇਸ ਸੀਜ਼ਨ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰੰਤੂ ਹੁਣ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਅਤੇ ਪੰਜਾਬ ਵਾਸੀਆਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸਿਰ ਤੋੜ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਰੋਪੜ ਪਲਾਂਟ ਸ਼ੁਰੂ ਕੀਤਾ ਜਾ ਚੁੱਕਿਆ ਹੈ ਅਤੇ ਤਲਵੰਡੀ ਸਾਬੋ ਪਲਾਂਟ ਵੀ ਜਲਦ ਸ਼ੁਰੂ ਹੋ ਜਾਵੇਗਾ। ਇਸ ਕੰਮ ਲਈ ਪਾਵਰਕੌਮ ਟੀਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿਚ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਪਾਵਰ ਖੇਤਰ ਲਈ ਕੁਝ ਵੀ ਨਹੀਂ ਕੀਤਾ ਗਿਆ, ਨਾ ਥਰਮਲ ਅਪਗ੍ਰੇਡ ਕੀਤੇ ਗਏ ਅਤੇ ਨਾ ਹੀ ਅਗਲੇ ਸੀਜ਼ਨ ਲਈ ਕੋਈ ਤਿਆਰੀ ਕੀਤੀ ਗਈ ਸੀ ਜਿਸ ਕਰਕੇ ਹੁਣ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਬਿਜਲੀ ਖੇਤਰ ਲਈ ਵੱਡੇ ਕੰਮ ਕੀਤੇ ਜਾਣਗੇ ਜਿਨ੍ਹਾਂ ਵਿੱਚ ਥਰਮਲ ਪਲਾਂਟਾਂ ਨੂੰ ਅੱਪਗ੍ਰੇਡ ਕਰਨਾ ਤੇ ਪਾਵਰ ਸੈਕਟਰ ਦਾ ਪੁਨਰ ਨਿਰਮਾਣ ਕਰਨਾ ਸ਼ਾਮਲ ਹੈ। ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਵੱਲੋਂ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕਰ ਕੇ ਪੰਜਾਬ ਵਿੱਚ ਬਿਜਲੀ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ ਜਿਸ ‘ਤੇ ਕੇਂਦਰੀ ਮੰਤਰੀ ਵੱਲੋਂ ਮਦਦ ਦਾ ਪੂਰਨ ਪੂਰਨ ਭਰੋਸਾ ਵੀ ਦਿੱਤਾ ਗਿਆ ਹੈ।

Related posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰੱਧਵਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

Bunty

ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ

Bunty

ਯੂ.ਕੇ. ਦੇ ਸੰਸਦ ਮੈਂਬਰ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

admin