Punjab

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ,ਜ਼ਮਾਨਤ ਅਰਜ਼ੀ ਹੋਈ ਮਨਜ਼ੂਰ

ਚੰਡੀਗਡ਼੍ਹ – ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆਂ ਕੋਠੀ ਵਾਲੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਰਐਸ ਰਾਏ ਨੇ ਸੈਣੀ ਕੇਸ ਵਿੱਚ ਫੈਸਲਾ ਸੁਣਾਉਣਾ ਸੀ, ਪਰ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

26 ਅਪ੍ਰੈਲ ਨੂੰ ਮੋਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ‘ਤੇ 26 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਸੀ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਨੇ 16 ਅਪਰੈਲ ਨੂੰ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਸ ਪਟੀਸ਼ਨ ’ਤੇ ਪਹਿਲਾਂ ਸੁਣਵਾਈ 19 ਅਪਰੈਲ ਨੂੰ ਹੋਣੀ ਸੀ ਪਰ ਇਸ ਮਾਮਲੇ ’ਤੇ ਸੁਣਵਾਈ ਲਈ ਜੱਜ ਐਸ ਕੇ ਸਿੰਗਲਾ ਦੀ ਅਦਾਲਤ ਨੇ ਆਪਣੇ ਆਪ ਨੂੰ ਅਧਿਕਾਰ ਖੇਤਰ ਤੋਂ ਬਾਹਰ ਦੱਸਦਿਆਂ ਕੇਸ ਸੀਜੇਐਮ ਆਰਐਸ ਰਾਏ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 21 ਅਪ੍ਰੈਲ ਨੂੰ ਤੈਅ ਕੀਤੀ ਗਈ।

ਅਦਾਲਤ ‘ਚ ਸੁਣਵਾਈ ਦੌਰਾਨ ਦੋਵਾਂ ਧਿਰਾਂ ‘ਚ ਜ਼ਬਰਦਸਤ ਬਹਿਸ ਹੋਈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਚੰਡੀਗੜ੍ਹ ਦੀ ਸੈਕਟਰ-20 ਸਥਿਤ ਕੋਠੀ ਸਬੰਧੀ ਵਿਜੀਲੈਂਸ ਵੱਲੋਂ ਦਰਜ ਕੀਤਾ ਗਿਆ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ, ਜਦਕਿ ਉਹ ਪਹਿਲਾਂ ਤੋਂ ਦਰਜ ਕਈ ਮਾਮਲਿਆਂ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।

ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ-20 ਸਥਿਤ ਕੋਠੀ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਮੰਗੇ ਗਏ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਸੀ ਕਿ ਵਿਜੀਲੈਂਸ ਕੋਠੀ ਦੇ ਸਮਝੌਤੇ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਸਬੰਧੀ ਸੁਮੇਧ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਅਦਾਲਤ ਨੂੰ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੈਣੀ ਨੂੰ ਅੰਤਰਿਮ ਰਾਹਤ ਦਿੰਦਿਆਂ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।

Related posts

ਪੋਤੀ ਦੇ ਵਿਆਹ ਲਈ ਅਮਰੀਕਾ ਚੱਲੇ ਸੁੱਚਾ ਸਿੰਘ ਛੋਟੇਪੁਰ ਦਾ ਪਾਸਪੋਰਟ ਜ਼ਬਤ !

admin

ਪਾਣੀ ਲਈ ਪੰਜਾਬ-ਹਰਿਆਣਾ ਆਹਮੋ-ਸ੍ਹਾਮਣੇ: ਮਾਮਲਾ ਕੇਂਦਰ ਦਰਬਾਰ ਵਿੱਚ ਪੁੱਜਾ !

admin

ਕੈਨੇਡੀਅਨ ਚੋਣਾਂ ਦੇ ਵਿੱਚ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

admin