ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜਾ ਲੈਣ ਲਈ ਅੱਜ ਸਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜਰ ਰੱਖਣ ਅਤੇ ਉਨਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ ਦਿੱਤੇ।
ਭਗਵੰਤ ਮਾਨ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ ਭਰ ਦੇ ਸਭ ਤੋਂ ਸਾਂਤਮਈ ਸੂਬਿਆਂ ਵਿੱਚੋਂ ਇੱਕ ਹੈ।ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤੀ ਨਾਲ ਪੇਸ ਆਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸਮਣ ਤਾਕਤਾਂ ਇਸ ਨੂੰ ਨਿਸਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜਨ ਦਿੱਤਾ ਗਿਆ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤ ਘਾਲਣਾ ਘਾਲੀ ਹੈ। ਉਨਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ।ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸਾਮਲ ਸਨ।
