India

ਕਪਿਲ ਸਿੱਬਲ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ

ਨਵੀਂ ਦਿੱਲੀ – ਦੇਸ਼ ਦੇ ਅੱਧੇ ਤੋਂ ਵੱਧ ਰਾਜਾਂ ਵਿੱਚ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਹੁਣ ਸਿਆਸਤ ਤੇਜ਼ ਹੋ ਗਈ ਹੈ। ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਵੀ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਸਿੱਬਲ ਨੇ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਦੇਸ਼ ਦੀ ਜਨਤਾ ਇਸ ਸੰਕਟ ਦਾ ਸਾਹਮਣਾ ਕਰ ਰਹੀ ਹੈ।

ਸਿੱਬਲ ਨੇ ਕਿਹਾ ਕਿ ਇਸ ਬਿਜਲੀ ਸੰਕਟ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਭਾਜਪਾ ਅਤੇ ਕੈਗ ਨੇ ਰਿਪੋਰਟ ਦਿੱਤੀ ਕਿ ਕੋਲਾ ਬਲਾਕ ਕਾਂਗਰਸ ਸਰਕਾਰ ਦੌਰਾਨ ਗਲਤ ਤਰੀਕੇ ਨਾਲ ਅਲਾਟ ਕੀਤੇ ਗਏ ਸਨ ਅਤੇ ਐਸਸੀ ਦੁਆਰਾ ਰੱਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭਾਜਪਾ ਸਰਕਾਰ ਨੇ ਮੁੜ ਨਿਲਾਮੀ ਕੀਤੀ ਅਤੇ ਵਧੀਆਂ ਕੀਮਤਾਂ ਕਾਰਨ ਇਹ ਅਜੇ ਤੱਕ ਮੁਕੰਮਲ ਨਹੀਂ ਹੋਈ, ਜਿਸ ਕਾਰਨ ਇਹ ਸੰਕਟ ਹੋਰ ਡੂੰਘਾ ਹੋ ਗਿਆ ਹੈ।

ਸਿੱਬਲ ਨੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ਾਇਦ ਹੀ ਕੋਈ ਨਿੱਜੀ ਖੇਤਰ ਕੋਲਾ ਪੈਦਾ ਕਰ ਰਿਹਾ ਹੋਵੇ ਅਤੇ ਰਾਜਾਂ ਕੋਲ ਖਰੀਦਣ ਲਈ ਪੈਸੇ ਨਹੀਂ ਹਨ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਾਂਗਰਸ ਨੂੰ ਬਦਨਾਮ ਕਰਕੇ ਸਿਆਸੀ ਲਾਹਾ ਲਿਆ ਪਰ ਹੁਣ ਆਮ ਲੋਕ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਅੱਜ ਬਿਜਲੀ ਸੰਕਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਬਘੇਲ ਨੇ ਕਿਹਾ ਕਿ ਇਹ ਯਕੀਨੀ ਕਰਨਾ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਦੇਸ਼ ਭਰ ਦੇ ਪਾਵਰ ਪਲਾਂਟਾਂ ਨੂੰ ਲੋੜੀਂਦੀ ਮਾਤਰਾ ਵਿੱਚ ਕੋਲੇ ਦੀ ਸਪਲਾਈ ਕੀਤੀ ਜਾਵੇ। ਉਨ੍ਹਾਂ ਕੋਲੇ ਦੀ ਕਮੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਅਜਿਹਾ ਹੋਇਆ ਹੈ।

Related posts

ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ- ਭਾਰਤ ‘ਚ ਧਰਮ ਨਿਰਪੱਖਤਾ ਨੂੰ ਕੋਈ ਖ਼ਤਰਾ ਨਹੀਂ

Bunty

ਨੀਂਹ ਪੱਥਰ ਸਾਬਿਤ ਹੋਵੇਗਾ ਰੂਸੀ ਰਾਸ਼ਟਰਪਤੀ ਪੁਤਿਨ ਦਾ ਭਾਰਤ ਦੌਰਾ

Bunty

ਰਾਹੁਲ ਗਾਂਧੀ ਦੇ ਮੁੰਬਈ-ਗੁਜਰਾਤ ਦੌਰੇ ਦਾ ਕਾਂਗਰਸ ਨੂੰ ਕੀ ਫਾਇਦਾ ਹੋਵੇਗਾ?

admin