Punjab

ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ।
ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਇਸ ਦੇ ਨਾਲ ਉਨਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

Related posts

2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ 

admin

ਮਜੀਠੀਆ ਨੂੰ ਮਿਲਣ ਪਹੁੰਚੇ ਅਕਾਲੀ ਆਗੂਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਵਾਪਸ ਮੋੜਿਆ

admin

ਪੰਜਾਬ ਸਰਕਾਰ ਸ਼ਹੀਦ ਕਿਸਾਨ ਮਜਦੂਰਾਂ ਦੇ ਨਾਲ ਖੜ੍ਹੀ ਹੈ – ਗੁਰਮੀਤ ਸਿੰਘ ਖੁੱਡੀਆਂ

admin