ਪਟਿਆਲਾ – ਪੰਜਾਬ ਇਕ ਖੁਸ਼ਹਾਲ ਸੂਬਾ ਹੈ ਤੇ ਰਹਿਣਾ ਚਾਹੀਦਾ ਹੈ, ਜਿਸ ਨੂੰ ਕਦੇ ਵੀ ਕਿਸੇ ਦੀ ਨਜ਼ਰ ਨਹੀਂ ਲੱਗਣੀ ਚਾਹੀਦੀ ਹੈ। ਜਿਨ੍ਹਾਂ ਵਿਅਕਤੀਆਂ ਨੂੰ ਪੰਜਾਬ ਸਾਂਭਣ ਦੀ ਜ਼ਿੰਮੇਵਾਰੀ ਮਿਲੀ ਹੈ ਉਹ ਆਪਣੀ ਜ਼ਿੰਮੇਵਾਰੀ ਕਿਸੇ ਵੀ ਬਾਹਰ ਵਾਲੇ ਵਿਅਕਤੀ ਨੂੰ ਦੇ ਕੇ ਸਿਰਫ਼ ਕੁਰਸੀ ‘ਤੇ ਬੈਠਣ ਦਾ ਕੰਮ ਨਹੀਂ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰ ਮਿਲਣੀ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤਾ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੜੇ ਹੱਥੀ ਲੈਂਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡੱਗਮਗਾ ਗਈ ਹੈ, ਜੇਕਰ ਕੋਈ ਵੀ ਵਿਅਕਤੀ ਸਵਾਲ ਖੜ੍ਹਾ ਕਰਦਾ ਹੈ ਤਾਂ ਉਸ `ਤੇ ਪੁਲਿਸ ਦਾ ਦੁਰਪ੍ਰਯੋਗ ਕੀਤਾ ਜਾ ਰਿਹਾ ਹੈ।