Punjab

ਪਟਿਆਲਾ ਹਿੰਸਾ ਮਾਮਲੇ ‘ਚ ਪੁਲਿਸ ਦੀ ਕਾਰਗੁਜ਼ਾਰੀ ਵੀ ਆਈ ਜਾਂਚ ਦੇ ਘੇਰੇ ‘ਚ !

ਪਟਿਆਲਾ – ਸ਼੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਵਾਪਰੀ ਹਿੰਸਕ ਘਟਨਾ ਅੱਜ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮਾਮਲੇ ‘ਚ ਜਿੱਥੇ ਕਈ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਉਥੇ ਹੀ ਉਸ ਦਿਨ ਪੁਲਿਸ ਦੇ ਕੰਮ ਨੂੰ ਵੀ ਜਾਂਚ ਦੇ ਘੇਰੇ ‘ਚ ਰੱਖਿਆ ਗਿਆ ਹੈ। ਪੁਲਿਸ ਪ੍ਰਬੰਧਾਂ ਨਾਲ ਸਾਰੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ, ਪਰ ਪੁਲਿਸ ਸਮੇਂ ਸਿਰ ਹਰਕਤ ਵਿਚ ਕਿਉਂ ਨਹੀਂ ਆਈ ਅਤੇ ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਕੌਣ ਸੀ, ਇਸ ਤੋਂ ਇਲਾਵਾ ਹੋਰ ਵੀ ਕਈ ਸਵਾਲਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਜੁੱਟੀ ਹੋਈ ਹੈ।

ਘਟਨਾ ਤੋਂ ਅਗਲੇ ਦਿਨ ਹੀ ਆਈਜੀ ਅਤੇ ਐੱਸਐੱਸਪੀ ਨਾਨਕ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਪਰ ਹੋਰ ਮਾਮਲਿਆਂ ਦੀ ਜਾਂਚ ਲਈ ਨਵੇਂ ਪੁਲਿਸ ਅਧਿਕਾਰੀ ਨਿਯੁਕਤ ਕਰ ਦਿੱਤੇ ਗਏ ਸਨ। ਨਵੇਂ ਅਧਿਕਾਰਿਆਂ ਵੱਲੋਂ ਬਣਾਈ ਜਾਂਚ ਟੀਮ ਵਿਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿਚ ਇਕ ਡੀਏ ਲੀਗਲ ਵਿਸ਼ਾਲ ਖੁੱਲਰ ਅਤੇ ਡਿਪਟੀ ਡੀਏ ਲੀਗਲ ਰਮਨ ਮਾਨ ਸ਼ਾਮਲ ਹਨ। ਹੁਣ ਇਸ ਜਾਂਚ ਟੀਮ ਵਿਚ ਕੁਲ 7 ਮੈਂਬਰ ਹੋ ਗਏ ਹਨ, ਜੋ ਜਲਦੀ ਹੀ ਇਸ ਪੂਰੇ ਮਾਮਲੇ ਨੂੰ ਪਰਤ ਦਰ ਪਰਤ ਸੁਲਝਾ ਕੇ ਇਸ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਨੂੰ ਸਲਾਖਾਂ ਪਿੱਛੇ ਡੱਕਣਗੇ।

ਦੂਜੇ ਪਾਸੇ ਆਈਜੀ ਮੁਖਵਿੰਦਰ ਸਿੰਘ ਛੀਨਾ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ 29 ਅਪ੍ਰਰੈਲ 2022 ਦੀ ਘਟਨਾ ਦੀ ਜਾਂਚ ਅੱਗੇ ਵਧ ਰਹੀ ਹੈ, ਜਾਂਚ ਟੀਮ ਦੇ ਸਾਹਮਣੇ ਕਈ ਨਵੀਆਂ ਜਾਣਕਾਰੀਆਂ ਆ ਰਹੀਆਂ ਹਨ। ਤਫਤੀਸ਼ ਦੌਰਾਨ ਮਿਲੇ ਤੱਥਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਦਰਜ ਐੱਫਆਈਆਰ ਵਿਚ ਧਾਰਾਵਾਂ ਵਧਾਈਆਂ ਜਾ ਰਹੀਆਂ ਹਨ। ਆਈਜੀ ਛੀਨਾ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਟੀਮ ਵਿਚ ਡੀਏ ਲੀਗਲ ਅਤੇ ਡਿਪਟੀ ਡੀਏ ਨੂੰ ਸ਼ਾਮਲ ਕਰਨ ਦਾ ਉਨ੍ਹਾਂ ਦਾ ਇਕੋ ਇਕ ਮਕਸਦ ਹੈ ਕਿ ਜਾਂਚ ਵਿਚ ਕਿਸੇ ਬੇਕਸੂਰ ਖ਼ਿਲਾਫ਼ ਕੋਈ ਵੀ ਗਲਤ ਕਾਨੂੰਨੀ ਕਾਰਵਾਈ ਨਾ ਹੋਵੇ ਅਤੇ ਕਿਸੇ ਬੇਕਸੂਰ ਨੂੰ ਗਿ੍ਫ਼ਤਾਰ ਨਾ ਕੀਤਾ ਜਾਵੇ। ਇਸ ਮਾਮਲੇ ਵਿਚ ਜਿਨ੍ਹਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਵੱਲੋਂ ਅਜਿਹੀ ਕਾਨੂੰਨੀ ਤਾਕਤ ਨਾਲ ਕਾਬੂ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਆਪਣਾ ਬਚਾਅ ਕਰਨ ਤੋਂ ਅਸਮਰੱਥ ਹੋਣ ਅਤੇ ਉਨ੍ਹਾਂ ਨੂੰ ਆਪਣੇ ਕੀਤੇ ਦੀ ਬਣਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਿੰਸਾ ਦੇ ਮਾਮਲੇ ਵਿਚ ਹੁਣ ਤੱਕ ਪੁਲਿਸ ਨੇ ਛੇ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਹਨ, ਜਿਸ ਵਿਚ ਦੋਸ਼ੀਆਂ ਦੀ ਗਿਣਤੀ ਦੋ ਦਰਜਨ ਤੋਂ ਵੱਧ ਹੋ ਗਈ ਹੈ। ਮੁੱਖ ਦੋਸ਼ੀਆਂ ਨੂੰ ਫੜਨ ਤੋਂ ਬਾਅਦ ਪੁਲਿਸ ਲਗਾਤਾਰ ਵੱਖ-ਵੱਖ ਇਲਾਕਿਆਂ ‘ਚ ਉਨ੍ਹਾਂ ਦੇ ਸਾਥੀਆਂ ਦੀ ਭਾਲ ‘ਚ ਛਾਪੇਮਾਰੀ ਕਰ ਰਹੀ ਹੈ।

ਮਾਲ ਰੋਡ ‘ਤੇ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਦੇ ਬਾਹਰ ਨੌਵੇਂ ਦਿਨ ਵੀ ਪੁਲਿਸ ਫੋਰਸ ਬੈਰੀਕੇਡਿੰਗ ਦੇ ਨਾਲ ਮੌਜੂਦ ਰਹੀ। ਇਸ ਤੋਂ ਇਲਾਵਾ ਪੁਲਿਸ ਦਾ ਖੁਫੀਆ ਤੰਤਰ ਲਗਾਤਾਰ ਸ਼ੱਕੀ ਲੋਕਾਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਪੁਲਿਸ ਦੇ ਖੁਫੀਆ ਕੈਮਰੇ ਵੀ ਮੰਦਰ ਦੇ ਆਲੇ-ਦੁਆਲੇ ਆਉਣ-ਜਾਣ ਵਾਲੇ ਲੋਕਾਂ ‘ਤੇ ਨਜ਼ਰ ਰੱਖ ਰਹੇ ਹਨ। ਆਈਜੀ ਮੁਖਵਿੰਦਰ ਸਿੰਘ ਛੀਨਾ ਅਤੇ ਐੱਸਐੱਸਪੀ ਦੀਪਕ ਪਾਰਿਖ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ। ਬੀਤੀ ਰਾਤ ਆਈਜੀ ਤੇ ਐੱਸਐੱਸਪੀ ਨੇ ਸਾਂਝੇ ਤੌਰ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੁਰੱਖਿਆ ਲਈ ਸ਼ਹਿਰ ਦੇ ਹਰ ਚੌਕ ਵਿਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ, ਤਾਂ ਜੋ ਹੰਗਾਮੀ ਹਾਲਤ ਵਿਚ ਸਮੇਂ ਸਿਰ ਸਥਿਤੀ ਨੂੰ ਸੰਭਾਲਿਆ ਜਾ ਸਕੇ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin