ਅਮਲੋਹ – ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਚ ਕਰਵਾਈ ਤੀਜੀ ਸੂਬਾਈ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਦਿਹਾਂਤੀ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜ ਨੂੰ ਮੀਡੀਆ ਦੀ ਸੇਧ ਦੀ ਸਖ਼ਤ ਜ਼ਰੂਰਤ ਹੈ ਅਤੇ ਮੀਡੀਆ ਹੀ ਲੋਕਾਂ ਨੂੰ ਜਾਗ੍ਰਿਤ ਕਰ ਸਕਦਾ ਹੈ ਕਿਉਂਕਿ ਪੱਤਰਕਾਰ ਲੋਕਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਦਾ ਹੈ। ਪੱਤਰਕਾਰਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ ਇਨ੍ਹਾਂ ਦਾ ਹੱਲ ਕਰਵਾਉਣਗੇ।
ਇਸ ਪ੍ਰੋਗਰਾਮ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ 200 ਤੋਂ ਵੱਧ ਪੱਤਰਕਾਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਸ੍ਰੀਨਿਵਾਸ ਰੈਡੀ ਨੇ ਕੀਤੀ ਜਦੋਂਕਿ ਪ੍ਰੈਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਐਸ.ਐਸ.ਸਿਨਹਾ, ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੇਅਰਮੈਨ ਬਲਵੀਰ ਸਿੰਘ ਜੰਡੂ, ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਪਠਾਣਾ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਯੂਨੀਵਰਸਿਟੀ ਦੇ ਕੁਲਪਤੀ ਡਾ. ਜੋਰਾ ਸਿੰਘ, ਐਸ.ਡੀ.ਐਮ ਜੀਵਨਜੋਤ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਰਪਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਨਫ਼ਰੰਸ ਦੀ ਸ਼ੁਰੂਆਤ ਮੌਕੇ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀ ਰੈਡੀ ਨੇ ਕਿਹਾ ਕਿ ਹੁਣ ਪੱਤਰਕਾਰੀ ਸਭ ਤੋਂ ਵੱਧ ਜ਼ੋਖ਼ਮ ਵਾਲਾ ਕਸਬ ਹੈ। ਉਨ੍ਹਾਂ ਦਰਪੇਸ਼ ਚੁਣੌਤੀਆਂ ਦੀਆਂ ਕਈ ਮਿਸਾਲਾਂ ਦਿੱਤੀਆਂ ਅਤੇ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਸਰਕਾਰ ਆਉਣ ਮਗਰੋਂ ਪੱਤਰਕਾਰਾਂ ਦੇ ਹੱਕਾਂ ਦੀ ਵਧੇਰੇ ਉਲੰਘਣਾ ਹੋਈ ਹੈ ਅਤੇ ਪ੍ਰੈਸ ਕੌਂਸਲ ਦੇ ਕੰਮ ਵਿਚ ਵੀ ਖੜੋਤ ਆਈ ਹੈ।
ਸ੍ਰੀ ਸਿਨਹਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਵਰਕਿੰਗ ਜਰਨਲਿਸਟ ਐਕਟ ਖ਼ਤਮ ਕਰ ਦਿੱਤਾ ਹੈ ਅਤੇ ਵੇਜ ਬੋਰਡ ਵੀ ਭੰਗ ਹੋ ਗਿਆ ਹੈ। ਉਨ੍ਹਾਂ ਪੱਤਰਕਾਰੀ ਦੇ ਕਸਬ ਅਤੇ ਇਸ ਨੂੰ ਬਚਾਉਣ ਲਈ ਯੂਨੀਅਨ ਦੀ ਹੋਂਦ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰੋ ਕੁਲਪਤੀ ਤੇਜਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਯੂਨੀਵਰਸਿਟੀ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿਪ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਜਦੋਂਕਿ ਪ੍ਰੋਗਰਾਮ ਦੇ ਕਨਵੀਨਰ ਅਤੇ ਸੂਬਾ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਜਥੇਬੰਦੀ ਵੱਲੋਂ ਸਵਾਗਤ ਕਰਦੇ ਹੋਏ ਪੱਤਰਕਾਰਾਂ ਦੀਆਂ ਮੁਸ਼ਕਲਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਵੱਖ-ਵੱਖ ਸਰਕਾਰਾਂ ਨਾਲ ਤਾਲਮੇਲ ਕਰਕੇ ਪੱਤਰਕਾਰਾਂ ਦੀਆਂ ਪੂਰੀਆਂ ਕਰਵਾਈਆਂ ਮੰਗਾਂ ਦਾ ਜ਼ਿਕਰ ਕੀਤਾ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੱਤਰਕਾਰਾਂ ਨੂੰ ਰੇਲਵੇ ਸਹੂਲਤ ਅਤੇ ਨੈਸ਼ਨਲ ਹਾਈਵੇ ਦੇ ਟੋਲ ਪਲਾਜਾ ਮਾਫ਼ ਕਰੇ। ਉਨ੍ਹਾਂ ਹੋਰ ਮੁਸ਼ਕਲਾਂ ਬਾਰੇ ਵੀ ਚਾਨਣਾ ਪਾਇਆ।
ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪੱਤਰਕਾਰਾਂ ਦੀ ਮੁਸ਼ਕਲਾਂ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਆਏ ਮਹਿਮਾਨਾਂ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ, ਹਰਿਆਣਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾੜ, ਚੇਅਰਮੈਨ ਬਲਵੀਰ ਸਿੰਘ ਜੰਡੂ, ਰਾਸ਼ਟਰੀ ਕਾਰਜਕਾਰੀ ਮੈਂਬਰ ਬਿੰਦੂ ਸਿੰਘ ਆਦਿ ਨੇ ਵਿਚਾਰ ਪੇਸ਼ ਕੀਤੇ ਜਦੋਂਕਿ ਸਟੇਜ ਸਕੱਤਰ ਦਾ ਫ਼ਰਜ਼ ਸਕੱਤਰ ਜਰਨਲ ਪ੍ਰੀਤਮ ਸਿੰਘ ਰੁਪਾਲ ਨੇ ਨਿਭਾਇਆ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ, ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸੀਨੀਅਰ ਪੱਤਰਕਾਰ ਐਸ.ਐਨ ਸਿਨਹਾ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੇਅਰਮੈਨ ਬਲਬੀਰ ਸਿੰਘ ਜੰਡੂ, ਮੀਤ ਪ੍ਰਧਾਨ ਭੂਸ਼ਨ ਸੂਦ, ਐਸ.ਡੀ.ਐਮ ਜੀਵਨਜੋਤ ਕੌਰ, ਤਹਿਸੀਲਦਾਰ ਅੰਕਿਤਾ ਅਗਰਵਾਲ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਆਪ ਅਜੈ ਸਿੰਘ ਲਿਬੜਾ, ਲੋਕ ਸਭਾ ਇੰਚਾਰਜ ਨਵਜੋਤ ਸਿੰਘ ਜਰਗ, ਐਡਵੋਕੇਟ ਅਸ਼ਵਨੀ ਅਬਰੋਲ, ਗੁਰਿੰਦਰ ਸਿੰਘ ਸ਼ੇਰਗਿੱਲ ਹਰੀਪੁਰ, ਦਰਸ਼ਨ ਸਿੰਘ ਚੀਮਾ, ਸੁਖਵਿੰਦਰ ਕੌਰ, ਪੱਤਰਕਾਰ ਗੁਰਪ੍ਰੀਤ ਸਿੰਘ ਮਹਿਕ, ਜਗਦੇਵ ਸਿੰਘ, ਅਜੈ ਮਲਹੋਤਰਾ, ਰਣਵੀਰ ਕੁਮਾਰ ਜੱਜੀ, ਮਨਪ੍ਰੀਤ ਸਿੰਘ, ਜਸਵੰਤ ਸਿੰਘ ਪੱਪੀ, ਬਿਕਰਮਜੀਤ ਸਿੰਘ ਸਹੋਤਾ, ਗੁਰਚਰਨ ਸਿੰਘ ਜੰਜੂਆ, ਸਵਰਨਜੀਤ ਸਿੰਘ ਸੇਠੀ, ਰਣਜੀਤ ਸਿੰਘ ਘੁੰਮਣ, ਜੋਗਿੰਦਰਪਾਲ ਫੈਜ਼ੂਲਾਪੁਰ, ਹਿਤੇਸ਼ ਸ਼ਰਮਾ, ਅਰੁਣ ਆਹੂਜਾ, ਗੁਰਪ੍ਰੀਤ ਸਿੰਘ ਅਮਲੋਹ, ਇੰਦਰਜੀਤ ਮੱਗੋ, ਦਰਸ਼ਨ ਸਿੰਘ ਬੌਂਦਲੀ, ਸਮਸ਼ੇਰ ਸਿੰਘ ਖੇੜੀ ਸੋਢੀਆ, ਸਵਰਨ ਸਿੰਘ ਨਿਰਦੋਸ਼ੀ, ਤਰਲੋਚਨ ਸਿੰਘ ਦਰਦੀ, ਗੁਰਪ੍ਰੀਤ ਸਿੰਘ ਖੈਹਿਰਾ, ਰਾਮ ਸ਼ਰਨ ਸੂਦ, ਲਖਵੀਰ ਸਿੰਘ, ਕੁਲਦੀਪ ਸ਼ਾਰਦਾ, ਲਖਵੀਰ ਸਿੰਘ ਲੱਕੀ, ਰੰਜਨਾ ਸ਼ਾਹੀ, ਸੁਨੀਲ ਕੁਮਾਰ, ਰਣਧੀਰ ਸਿੰਘ ਧੀਰਾ, ਰਿਸ਼ੂ ਡੱਲਾ ਆਦਿ ਹਾਜ਼ਰ ਸਨ।