India

ਪਾਲਘਰ ਦੀ ਸਟੀਲ ਫੈਕਟਰੀ ‘ਚ ਭੀੜ ਦਾ ਹਮਲਾ, ਕਈ ਪੁਲਿਸ ਮੁਲਾਜ਼ਮ ਜ਼ਖਮੀ

ਮੁੰਬਈ – ਮਹਾਰਾਸ਼ਟਰ ਦੇ ਪਾਲਘਰ ‘ਚ ਇਕ ਸਟੀਲ ਫੈਕਟਰੀ ‘ਤੇ ਭੀੜ ਦੇ ਹਮਲੇ ‘ਚ 19 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਇਸ ਘਟਨਾ ਵਿੱਚ ਭੀੜ ਵੱਲੋਂ ਹੁਣ ਤੱਕ 12 ਵਾਹਨਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਸੂਚਨਾ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਿਸ ਨੇ ਹੁਣ ਤੱਕ 27 ਬਦਮਾਸ਼ਾਂ ਨੂੰ ਹਿਰਾਸਤ ‘ਚ ਲਿਆ ਹੈ। ਹੋਰ ਜਾਣਕਾਰੀ ਦੀ ਅਜੇ ਬਾਕੀ ਹੈ।

ਇਹ ਘਟਨਾ ਸ਼ਨਿਚਰਵਾਰ ਨੂੰ ਪਾਲਘਰ ਜ਼ਿਲੇ ਦੇ ਬੋਈਸਰ ਕਸਬੇ ‘ਚ ਸਥਿਤ ਇਕ ਸਟੀਲ ਫੈਕਟਰੀ ‘ਚ ਵਾਪਰੀ। ਇਸ ਸਬੰਧੀ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਨੂੰ ਇਕ ਟਰੇਡ ਯੂਨੀਅਨ ਦੇ 100 ਤੋਂ ਵੱਧ ਮੈਂਬਰ ਅਚਾਨਕ ਫੈਕਟਰੀ ਦੇ ਅੰਦਰ ਜ਼ਬਰਦਸਤੀ ਦਾਖਲ ਹੋ ਗਏ। ਅੰਦਰ ਆਉਂਦੇ ਹੀ ਉਨ੍ਹਾਂ ਨੇ ਉਥੇ ਮੌਜੂਦ ਮੁਲਾਜ਼ਮਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਮਾਰਤ ਦੀ ਭੰਨਤੋੜ ਵੀ ਕੀਤੀ। ਇਨ੍ਹਾਂ ਗੁੱਸੇ ਵਿਚ ਆਏ ਮੈਂਬਰਾਂ ਨੇ ਸਥਿਤੀ ਨੂੰ ਕਾਬੂ ਕਰਨ ਲਈ ਉਥੇ ਆਈ ਪੁਲਿਸ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਦੇ ਵਾਹਨਾਂ ਦੀ ਵੀ ਭੰਨਤੋੜ ਕੀਤੀ।

ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤਕ 27 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਤਲ, ਤੋੜ-ਫੋੜ, ਜਾਨ-ਮਾਲ ਦਾ ਨੁਕਸਾਨ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਫੈਕਟਰੀ ਕੰਪਲੈਕਸ ਵਿੱਚ ਭਾਰੀ ਪੁਲਿਸ ਪ੍ਰਬੰਧ ਕੀਤੇ ਗਏ ਹਨ। ਪਾਲਘਰ ਪੁਲਿਸ ਦੇ ਬੁਲਾਰੇ ਸਚਿਨ ਨਾਵਾਡਕਰ ਨੇ ਦੱਸਿਆ ਕਿ ਸਥਿਤੀ ਤਣਾਅਪੂਰਨ ਪਰ ਕਾਬੂ ਹੇਠ ਹੈ।

ਫੈਕਟਰੀ ਅਧਿਕਾਰੀ ਦਾ ਕਹਿਣਾ ਹੈ ਕਿ ਕੰਪਨੀ ਵਿੱਚ ਮਜ਼ਦੂਰ ਯੂਨੀਅਨ ਨਾਲ ਸਬੰਧਤ ਮਾਮਲਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਅਜਿਹਾ ਕੀ ਮਾਮਲਾ ਸੀ ਜਿਸ ਕਾਰਨ ਇਹ ਸਭ ਹੋਇਆ। ਅਧਿਕਾਰੀ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਪੁਲਿਸ ਟੀਮ ਇਸ ਭੜਕੀ ਭੀੜ ਨੂੰ ਸ਼ਾਂਤ ਕਰਨ ਲਈ ਉੱਥੇ ਪਹੁੰਚੀ ਤਾਂ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ‘ਤੇ ਪਥਰਾਅ ਵੀ ਸ਼ੁਰੂ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਹਿਮ ਦਾ ਮਾਹੌਲ ਹੈ ਤੇ ਫੈਕਟਰੀ ਦੇ ਆਲੇ-ਦੁਆਲੇ ਦੇ ਲੋਕਾਂ ਦੇ ਮਨਾਂ ‘ਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ‘ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਮੈਡੀਕਲ ਸਹੂਲਤ ਦਿੱਤੀ ਗਈ ਹੈ।

Related posts

ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੀ ਰਿਪੋਰਟ ’ਚ ਖ਼ੁਲਾਸਾ 151 ਸਾਂਸਦਾਂ-ਵਿਧਾਇਕਾਂ ’ਤੇ ਔਰਤਾਂ ਵਿਰੁੱਧ ਅਪਰਾਧਿਕ ਮਾਮਲੇ, 16 ’ਤੇ ਰੇਪ ਦਾ ਦੋਸ਼

Bunty

ਪੂਰੇ ਅੰਮ੍ਰਿਤਸਰ ਨੂੰ ਡਰੀਮ ਸਿਟੀ ਬਣਾਇਆ ਜਾਵੇਗਾ- ਤਰਨਜੀਤ ਸਿੰਘ ਸੰਧੂ

Bunty

ਸਿਰਫ਼ ਇੱਕ ਕਲਾਕਾਰ ਨਾਲ ‘ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ’ ‘ਚ ਨਾਮ ਦਰਜ ਕਰਾਉਣ ਵਾਲੀ ਬਾਲੀਵੁੱਡ ਫਿਲਮ !

admin