Punjab

ਭਾਰਤ ਸਰਕਾਰ ਤੋਂ ਖਰੀਦ ਜਲਦੀ ਬੰਦ ਕਰਨ ਸਬੰਧੀ ਆਗਿਆ ਦੇਣ ਦੀ ਬੇਨਤੀ ਨੂੰ ਵਾਪਸ ਲਿਆ

ਚੰਡੀਗੜ – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਦੇ ਹਾਲ ਹੀ ਵਿੱਚ ਲਏ ਫੈਸਲੇ ਦੇ ਪ੍ਰਭਾਵਾਂ ਨੂੰ ਧਿਆਨ ਨਾਲ ਘੋਖਣ ਤੋਂ ਬਾਅਦ ਕੀਤਾ ਗਿਆ ਹੈ।

ਪੱਤਰਕਾਰਾਂ ਦੇ ਨਾਲ ਇਹ ਵੇਰਵੇ ਸਾਂਝੇ ਕਰਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ ਜਿਨਾਂ ਨੇ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ। ਇਸ ਲਈ ਇਹ ਮਹੱਤਵਪੂਰਨ ਸੀ ਕਿ ਐਮਐਸਪੀ ’ਤੇ ਸਰਕਾਰੀ ਖਰੀਦ ਦੀ ਸਹੂਲਤ ਉਨਾਂ ਲਈ ਉਪਲਬਧ ਰਹੇ ਤਾਂ ਜੋ ਉਨਾਂ ਨੂੰ ਕਿਸੇ ਤਰਾਂ ਦਾ ਨੁਕਸਾਨ ਨਾ ਝੱਲਣਾ ਪਵੇ।

ਮੰਡੀਆਂ ਦੇ ਕੰਮਕਾਜ ’ਤੇ ਟਿੱਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ’ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ  ਯੋਜਨਾਬੱਧ ਅਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਤਰਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ 232 ਮੰਡੀਆਂ ਚਾਲੂ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫਤਾਰ ਨੂੰ ਦੇਖਦੇ ਹੋਏ 12 ਮਈ ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ  ਬੇਨਤੀ ਕੀਤੀ ਗਈ ਕਿ ਸੀ ਕਿ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜਤ ਦਿੱਤੀ ਜਾਵੇ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ ’ਤੇ ਇਹ ਬੇਨਤੀ ਵਾਪਸ ਲੈ ਲਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ 232 ਮੰਡੀਆਂ 31 ਮਈ ਤੱਕ ਸਾਰੇ ਜ਼ਿਲਿਆਂ ਵਿੱਚ ਚਾਲੂ ਰਹਿਣਗੀਆਂ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin