Punjab

ਟਰਾਂਸਪੋਰਟ ਮੰਤਰੀ ਨੇ ਅੰਮਿ੍ਰਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

ਅੰਮਿ੍ਰਤਸਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਰਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ। ਉਨਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਨਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰਾਂ ਵੀ ਸੰਭਵ ਹੋੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ। ਇਸ ਮਗਰੋਂ ਸ. ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin