India

ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਅਗਾਊਂ ਜ਼ਮਾਨਤ ਦੀ ਕੀਤੀ ਅਰਜ਼ੀ ਦਾਇਰ, ਸੀਬੀਆਈ ਨੇ ਕਰੀਬੀ ਦੋਸਤ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ‘ਤੇ ਸੀਬੀਆਈ ਦੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਸੀਬੀਆਈ ਦੀ ਟੀਮ ਨੇ ਇਸ ਹਫ਼ਤੇ ਕਾਰਤੀ ਦੇ ਦੋਸਤ ਭਾਸਕਰ ਰਮਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਚੀਨੀ ਨਾਗਰਿਕਾਂ ਨੂੰ ਪੈਸੇ ਲੈ ਕੇ ਵੀਜ਼ਾ ਦਿਵਾਉਣ ਨਾਲ ਸਬੰਧਤ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਜਾਂਚ ਕਰਨ ਦਾ ਫੈਸਲਾ ਕੀਤਾ ਹੈ।
ਸੀਬੀਆਈ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਭਾਸਕਰ ਰਮਨ ਨੂੰ ਮੰਗਲਵਾਰ ਨੂੰ 10 ਥਾਵਾਂ ‘ਤੇ ਦਿਨ ਭਰ ਦੀ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਕਾਰਤੀ ਭਾਸਕਰ ਰਮਨ ਨੂੰ ਚਾਰ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਸਕਰ ਰਮਨ ਨੂੰ ਸੀਬੀਆਈ ਨੇ ਰਾਉਸ ਐਵੇਨਿਊ ਸਥਿਤ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਉਸ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕਰਕੇ ਸੀਬੀਆਈ ਹੈੱਡਕੁਆਰਟਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

Related posts

ਸੰਨੀ ਦਿਓਲ ਦੀ ‘ਬਾਰਡਰ-2’ ਫਿਲਮ 23 ਜਨਵਰੀ ਨੂੰ ਰਿਲੀਜ਼ ਹੋਣ ਲਈ ਤਿਆਰ !

admin

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin