India

ਸਤੰਬਰ ਤੋਂ ਹਰ ਮਹੀਨੇ ਚਾਰ ਵੰਦੇ ਭਾਰਤ ਟਰੇਨਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੀਤਾ ਐਲਾਨ

ਭੁਵਨੇਸ਼ਵਰ – ਕੇਂਦਰੀ ਰੇਲ ਮੰਤਰੀ (ਅਸ਼ਵਨੀ ਵੈਸ਼ਨਵ) ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਆਉਣ ਵਾਲੇ ਸਤੰਬਰ ਤੋਂ ਹਰ ਮਹੀਨੇ ਚਾਰ ਵੰਦੇ ਭਾਰਤ ਟਰੇਨਾਂ ਸ਼ੁਰੂ ਕੀਤੀਆਂ ਜਾਣਗੀਆਂ। ਰਾਸ਼ਟਰੀ ਰੇਲਵੇ ਪੁਰਸਕਾਰ ਸਮਾਰੋਹ ਦੌਰਾਨ, ਰੇਲ ਮੰਤਰੀ ਨੇ ਕਿਹਾ, “ਅਸੀਂ ਰੇਲਵੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਵਚਨਬੱਧ ਹਾਂ। ਸਤੰਬਰ ਤੋਂ ਹਰ ਮਹੀਨੇ 4-5 ਵੰਦੇ ਭਾਰਤ ਟਰੇਨਾਂ ਚਲਾਈਆਂ ਜਾਣਗੀਆਂ ਅਤੇ ਬੁਲੇਟ ਟਰੇਨਾਂ ਦਾ ਕੰਮ ਵੀ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਰਤੀ ਰੇਲਵੇ ਨੇ ਦੱਸਿਆ ਸੀ ਕਿ ਭਾਰਤ ‘ਚ ਪਹਿਲਾਂ ਤੋਂ ਹੀ ਦੋ ਵੰਦੇ ਭਾਰਤ ਟਰੇਨਾਂ ਚੱਲ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਨਵੀਂ ਦਿੱਲੀ ਤੋਂ ਵਾਰਾਣਸੀ ਅਤੇ ਦੂਜੀ ਨਵੀਂ ਦਿੱਲੀ ਤੋਂ ਵੈਸ਼ਨੋਦੇਵੀ ਕਟੜਾ ਜਾਂਦੀ ਹੈ। ਹੁਣ ਇਸ ਨੂੰ ਨਵੀਂ ਦਿੱਲੀ-ਚੰਡੀਗੜ੍ਹ ਜਾਂ ਨਵੀਂ ਦਿੱਲੀ-ਅੰਮ੍ਰਿਤਸਰ ਦੇ ਰੂਟ ‘ਤੇ ਵੀ ਚਲਾਇਆ ਜਾ ਸਕਦਾ ਹੈ।ਅਗਸਤ ਤਕ ਦੋ ਹੋਰ ਵੰਦੇ ਭਾਰਤ ਸੈਮੀ ਹਾਈ ਸਪੀਡ ਟਰੇਨਾਂ ਦੇ ਸ਼ੁਰੂ ਹੋਣ ਦੀ ਉਮੀਦ ਹੈ। ਇਨ੍ਹਾਂ ਦੀ ਉਸਾਰੀ ਦਾ ਕੰਮ ਅੰਤਿਮ ਪੜਾਅ ‘ਤੇ ਹੈ। ਇਸ ਦਾ ਨਿਰਮਾਣ ਚੇਨਈ ਦੀ ਇੰਟੈਗਰਲ ਕੋਚ ਫੈਕਟਰੀ (ICF) ‘ਚ ਕੀਤਾ ਜਾ ਰਿਹਾ ਹੈ।

ਰੇਲ ਮੰਤਰੀ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਲਪਨਾ ਅਨੁਸਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਰਾਹੀਂ ਜੋੜਿਆ ਜਾਵੇਗਾ। ਇਹ ਸਾਡੇ ਸਾਰਿਆਂ ਲਈ ਇੱਕ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ। ਉਨ੍ਹਾਂ ਨੇ ਆਈਸੀਐਫ ਦਾ ਦੌਰਾ ਕੀਤਾ ਅਤੇ ਵੰਦੇ ਭਾਰਤ ਐਕਸਪ੍ਰੈਸ ਦੇ ਡੱਬਿਆਂ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਰੇਲਵੇ ਅਗਸਤ 2023 ਤੱਕ 75 ਵੰਦੇ ਭਾਰਤ ਰੈਕ ਲਾਂਚ ਕਰਨ ਲਈ ਵਚਨਬੱਧ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2022-23 ਦੇ ਕੇਂਦਰੀ ਬਜਟ ਵਿੱਚ ਕਿਹਾ ਸੀ ਕਿ ਤਿੰਨ ਸਾਲਾਂ ਵਿੱਚ 400 ਨਵੀਆਂ ਊਰਜਾ ਕੁਸ਼ਲ ਵੰਦੇ ਭਾਰਤ ਰੇਲ ਗੱਡੀਆਂ ਸ਼ੁਰੂ ਕੀਤੀਆਂ ਜਾਣਗੀਆਂ। ਰੇਲ ਮੰਤਰੀ ਨੇ ਇਹ ਵੀ ਕਿਹਾ ਕਿ ਸਾਡਾ ਧਿਆਨ ਭਾਰਤੀ ਰੇਲਵੇ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਨਵੀਆਂ ਤਕਨੀਕਾਂ ‘ਤੇ ਹੈ। ਉਨ੍ਹਾਂ ਕਿਹਾ ਕਿ ਸਾਰੇ ਰੇਲਵੇ ਸਟੇਸ਼ਨਾਂ ਦਾ ਮੁੜ ਵਿਕਾਸ ਕੀਤਾ ਜਾ ਰਿਹਾ ਹੈ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

admin

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ

admin