Punjab

ਮੋਬਾਈਲ ਬਰਾਮਦ ਹੋਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਭੋਲਾ ਨੂੰ ਗੁਰਦਾਸਪੁਰ ਜੇਲ੍ਹ ‘ਚ ਕੀਤਾ ਸ਼ਿਫ਼ਟ

ਪਟਿਆਲਾ – ਆਈਸ ਡਰੱਗ ਤਸਕਰੀ ਦੇ ਮਾਮਲੇ ‘ਚ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਜਗਦੀਸ਼ ਭੋਲਾ ਨੂੰ ਸੁਰੱਖਿਆ ਦੇ ਮੱਦੇ ਨਜ਼ਰ ਗੁਰਦਾਸਪੁਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜੇਲ੍ਹ ‘ਚ ਜਗਦੀਸ਼ ਭੋਲਾ ਤੋਂ ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਉਸ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਤ੍ਰਿਪੜੀ ਨੇ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਪ੍ਰਬੰਧਕਾਂ ਨੇ ਉਸਦੇ ਖਿਲਾਫ ਕਾਰਵਾਈ ਕਰਦਿਆਂ ਪਟਿਆਲਾ ਜੇਲ੍ਹ ਤੋਂ ਸ਼ਨਿੱਚਰਵਾਰ ਨੂੰ ਹੀ ਗੁਰਦਾਸਪੁਰ ਜ਼ੇਲ ਭੇਜ ਦਿੱਤਾ ਹੈ। ਉੱਧਰ ਦੂਜੇ ਪਾਸੇ ਥਾਣਾ ਤ੍ਰਿਪੜੀ ਪੁਲਿਸ ਨੇ ਮੋਬਾਇਲ ਫੋਨ ਤੇ ਸਿਮ ਕਾਰਡ ਬਰਾਮਦਗੀ ਦੇ ਮਾਮਲੇ ਚ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਜਾਣ ਲਈ ਅਦਾਲਤ ‘ਚ ਪੱਤਰ ਦਾਖ਼ਲ ਕੀਤੇ ਹਨ। ਫਿਲਹਾਲ ਪੁਲਿਸ ਨੂੰ ਮੁਲਜ਼ਮ ਜਗਦੀਸ਼ ਭੋਲਾ ਦਾ ਪ੍ਰੋਡਕਸ਼ਨ ਵਾਰੰਟ ਨਹੀਂ ਮਿਲਿਆ ਹੈ।

Related posts

ਰਾਸ਼ਟਰੀ ਗਣਿਤ ਦਿਵਸ-2024 ਦੇ ਸਬੰਧ ’ਚ ‘ਫ਼ੈਸਟੀਵਲ ਆਫ਼ ਮੈਥਾਮੈਥਿਕ’ ਮੁਕਾਬਲਾ ਕਰਵਾਇਆ

admin

ਮੁੱਖ-ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

admin

ਝੱਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਆਰਜ਼ੀ ਸ਼ਾਮਿਆਨੇ ਉਖਾੜੇ

Bunty