Punjab

ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

ਚੰਡੀਗੜ – ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ  ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ. , ਲੁਧਿਆਣਾ , ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

Related posts

ਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ ਕਮਾਉਣ ਵਾਲੀ ‘ਵੈਟਰਨਰੀ’ ਸਭ ਤੋਂ ਵਧੀਆ: ਗੁਨਬੀਰ ਸਿੰਘ

admin

ਗਿੱਦੜਬਾਹਾ ਤੋਂ ਪਹਿਲੀ ਵਾਰ ਹਰਚਰਨ ਬਰਾੜ ਤੋਂ 57 ਵੋਟਾਂ ਨਾਲ ਹਾਰੇ ਸੀ ਪ੍ਰਕਾਸ਼ ਸਿੰਘ ਬਾਦਲ

Bunty

ਸਿਆਸੀ ਪਾਰਟੀਆਂ ਆਪਣੇ ਵਿਧਾਇਕਾਂ ਦੇ ਹੋਰਨਾਂ ਪਾਰਟੀਆਂ ‘ਚ ਜਾਣ ਦੇ ਖਦਸ਼ੇ ਕਾਰਣ ਬੇਚੈਨ !

admin