Punjab

ਸਿੱਧੂ ਮੂਸੇਵਾਲਾ ਦੇ ਪ੍ਰੀਵਾਰ ਵਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ – ਗ੍ਰਹਿ ਮੰਤਰੀ ਅਮਿਤ ਸ਼ਾਹ  ਚੰਡੀਗੜ੍ਹ ਪਹੁੰਚ ਚੁੱਕੇ ਹਨ। ਇੱਥੇ ਪਹੁੰਚ ਕੇ ਸਭ ਤੋਂ ਪਹਿਲਾਂ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕਰੀਬ 12 ਮਿੰਟ ਦੀ ਇਸ ਮੁਲਾਕਾਤ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਫੁੱਟ-ਫੁੱਟ ਕੇ ਰੋਏ। ਉਨ੍ਹਾਂ ਹੱਥ ਜੋੜ ਕੇ ਸ਼ਾਹ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਕੋਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 6 ਦਿਨ ਬੀਤ ਜਾਣ ਤੋਂ ਬਾਅਦ ਵੀ ਅਜੇ ਤਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਉਨ੍ਹਾਂ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾਵੇ। ਗ੍ਰਹਿ ਮੰਤਰੀ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦਿਵਾਉਣ ‘ਚ ਮਦਦ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਏਜੰਸੀ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਤਾਂ ਜੋ ਉਨ੍ਹਾਂ ਨੂੰ ਨਿਆਂ ਮਿਲ ਸਕੇ।

ਦੋ ਦਿਨ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੂਸੇਵਾਲਾ ਪਿੰਡ ਜਾ ਕੇ ਮੂਸੇਵਾਲਾ ਦੇ ਪਿਤਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਇਸ ਦੇ ਨਾਲ ਹੀ ਸ਼ੇਖਾਵਤ ਰਾਹੀਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਇਸ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਹੋਰ ਕਿਸੇ ਮਾਂ-ਪਿਓ ਦਾ ਪੁੱਤਰ ਭਰੀ ਜਵਾਨੀ ਵਿਚ ਇਸ ਜਹਾਨੋਂ ਤੁਰ ਜਾਵੇ। ਇਸ ਲਈ ਅਸਲੀ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਚੋਣ ਲੜਨ ਬਾਰੇ ਪੁੱਛਣ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਮੇਰੇ ਪੁੱਤ ਦਾ ਸਿਵਾ ਅਜੇ ਠੰਢਾ ਨਹੀਂ ਹੋਇਆ, ਉਨ੍ਹਾਂ ਦਾ ਚੋਣਾਂ ਲੜਨ ਦਾ ਕੋਈ ਮਨ ਨਹੀਂ ਹੈ। ਬਲਕੌਰ ਸਿੰਘ ਨੇ ਕਿਹਾ ਕਿ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਸ ਦੇ ਪੁੱਤ ਦਾ ਅੱਠ ਤਰੀਕ ਨੂੰ ਭੋਗ ਹੈ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

admin

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ

admin