Punjab

ਸਪੀਕਰ ਵੱਲੋਂ ਸਿੱਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਪਿੰਡ ਮੂਸੇ ਪੁੱਜੇ ਜਿੱਥੇ ਉਹਨਾਂ ਸਿੱਧੂ ਪਰਿਵਾਰ ਅਤੇ ਮਰਹੂਮ ਗਾਇਕ ਦੇ ਪ੍ਰਸ਼ੰਸ਼ਕਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਛੋਟੀ ਉਮਰੇ ਵੱਡਾ ਨਾਮ ਕਮਾਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਦੇਸ਼ ਦੁਨੀਆ ‘ਚ ਫੈਲਾਇਆ। ਉਹਨਾਂ ਕਿਹਾ ਕਿ ਭਰ ਜੋਬਨ ਰੁੱਤੇ ਇਸ ਤਰਾਂ ਤੁਰ ਜਾਣ ਨਾਲ ਦੇਸ਼ ਦੁਨੀਆਂ ‘ਚ ਵੱਸਦੇ ਸਮੂਹ ਪੰਜਾਬੀਆਂ ‘ਚ ਸੋਗ ਦੀ ਲਹਿਰ ਹੈ।
ਉਹਨਾਂ ਕਿਹਾ ਕਿ ਮੌਜੂਦਾ ਸਮਾਂ ਕਿਸੇ ਗੱਭਰੂ ਦੀ ਮੌਤ ‘ਤੇ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਹੈ, ਸਗੋਂ ਸਿਰ ਜੋੜ ਕੇ ਬੈਠਣ ਅਤੇ ਵਿਚਾਰ ਕਰਨ ਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਵੱਲ ਕਿਸ ਤਰਾਂ ਵਧਾਇਆ ਜਾਵੇ ਤਾਂ ਜੋ ਭਵਿੱਖ ‘ਚ ਇਸ ਤਰਾਂ ਦੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ।

Related posts

ਅਮਰੀਕਾ ਦੇ ਸਖਤ ਤੇ ਬੇਰਹਿਮ ਇੰਮੀਗ੍ਰੇਸ਼ਨ ਕਾਨੂੰਨ ਦੇ ਸਿ਼ਕਾਰ ਪਰਮਜੀਤ ਸਿੰਘ ਅਤੇ 73 ਸਾਲਾ ਹਰਜੀਤ ਕੌਰ !

admin

ਦੁਸ਼ਯੰਤ ਚੌਟਾਲਾ ਦੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰਾਂ ਦੀ ਜ਼ਮਾਨਤ ਹੋਈਆਂ ਜ਼ਬਤ

Bunty

ਐੱਸਜੀਪੀਸੀ ਪ੍ਰਧਾਨ ਬੋਲੇ-ਟ੍ਰੇਂਡ ਹੋ ਕੇ ਆਇਆ ਸੀ ਬੇਅਦਬੀ ਦਾ ਮੁਲਜ਼ਮ

Bunty